ਪੰਜਾਬ

BBMB ਸਿਰਫ਼ ਪੰਜਾਬ ਦਾ ਨਹੀਂ: ਗਜੇਂਦਰ ਸ਼ੇਖਾਵਤ

By Pardeep Singh -- August 31, 2022 2:02 pm -- Updated:August 31, 2022 3:20 pm

ਚੰਡੀਗੜ੍ਹ: ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਪਰਿਵਾਰਵਾਦ ਵਿੱਚੋਂ ਬਾਹਰ ਨਹੀਂ ਨਿਕਲ ਸਕਦੀ ਹੈ, ਇਸ ਲਈ ਉਹ ਖਤਮ ਹੁੰਦੀ ਜਾ ਰਹੀ ਹੈ।। ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਜਪਾ ਛੋਟੀ ਪਾਰਟੀ ਦੇ ਰੂਪ ਵਿੱਚ ਕੰਮ ਕਰ ਰਹੀ ਹੈ ਅਤੇ ਆਪਣੇ ਹਿੱਤਾਂ ਨੂੰ ਕੁਰਬਾਨ ਕਰਕੇ ਹਿੰਦੂ-ਸਿੱਖ ਏਕਤਾ ਦੇ ਲਈ ਛੋਟਾ ਪਾਰਟਨਰ ਬਣਨਾ ਹੀ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 2022 ਵਿੱਚ ਅਸੀਂ ਫੈਸਲਾ ਲਿਆ ਸੀ ਕਿ 117 ਸੀਟਾਂ ਉੱਤੇ ਚੋਣ ਲੜਾਂਗੇ ਅਤੇ ਚੋਣ ਲੜਨ ਨਾਲ ਸਾਡਾ ਵੋਟ ਫੀਸਦੀ ਵਿੱਚ ਵਾਧਾ ਹੋਇਆ ਹੈ।

ਆਮ ਆਦਮੀ ਪਾਰਟੀ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਪੰਜਾਬ ਦੀ ਜਨਤਾ ਨੇ 'ਆਪ' ਨੂੰ ਭਾਰੀ ਬਹੁਮਤ ਦੇ ਕੇ ਸੱਤਾ ਵਿੱਚ ਲਿਆਂਦਾ ਸੀ ਪਰ ਲੋਕ 5 ਮਹੀਨਿਆਂ ਵਿੱਚ ਹੀ ਸਰਕਾਰ ਦੇ ਖਿਲਾਫ਼ ਹੋਣ ਲੱਗੇ ਹਨ ਅਤੇ ਕਈ ਥਾਵਾਂ ਉੱਤੇ ਐਂਟਰੀ ਬੈਨ ਦੇ ਪੋਸਟਰ ਵੀ ਲੱਗਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਕਰਜ਼ੇ ਵਿੱਚ ਡੁੱਬਦਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ 2024 ਦੇ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਪਾਰਟੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਨਰੇਂਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਨੂੰ ਦੇ ਸਾਹਮਣੇ ਰੱਖ ਰਹੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਹਮੇਸ਼ਾ ਵਿਕਾਸ ਦੇ ਨਾਂਅ ਉੱਤੇ ਚੋਣ ਲੜੀ ਹੈ।

ਭਾਖੜਾ ਬਿਆਸ ਪ੍ਰਬੰਧਨ ਬੋਰਡ ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਬੀਬੀਐੱਮਬੀ ਸਿਰਫ਼ ਪੰਜਾਬ ਦਾ ਬੋਰਡ ਨਹੀਂ, ਸਗੋਂ ਇਹ ਪੰਜਾਬ ਦੇ ਨਾਲ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਬੋਰਡ ਹੈ। ਇਸ 'ਤੇ ਸਭ ਦਾ ਬਰਾਬਰ ਦਾ ਹੱਕ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਕਾਫੀ ਸਮੇਂ ਤੋਂ ਇਸ ਸਬੰਧੀ ਮੰਗ ਤਾਂ ਕੀਤੀ ਜਾ ਰਹੀ ਹੈ ਪਰ ਉਹ ਬੰਦੀ ਸਿੰਘਾਂ ਦੀ ਸੂਚੀ ਮੰਗ ਮੰਗ ਕੇ ਥੱਕ ਗਏ ਹਨ ਪਰ ਹੁਣ ਤੱਕ ਕਿਸੇ ਨੇ ਸਰਕਾਰ ਨੂੰ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਕੇਂਦਰ ਸਰਕਾਰ ਇਸ ਗੰਭੀਰ ਮੁੱਦੇ ’ਤੇ ਹਮਦਰਦੀ ਨਾਲ ਗੌਰ ਕਰ ਰਹੀ ਹੈ। ਉਨ੍ਹਾਂ ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਪਾਰਟੀ ਕਰਾਰ ਦਿੱਤਾ।

ਸ਼ੇਖਾਵਤ ਦਾ ਕਹਿਣਾ ਹੈ ਕਿ 2027 ਵਿੱਚ ਭਾਜਪਾ ਦੀ ਜਿੱਤ ਦੀ ਬੁਨਿਆਦ ਰੱਖਾਂਗੇ। ਪੰਜਾਬ ਦੀ ਆਵਾਮ ਨੂੰ ਭਾਜਪਾ ਪਾਰਟੀ ਦੇ ਏਜੰਡਾ ਤੋਂ ਜਾਣੂ ਕਰਵਾਉਣ ਲਈ ਫੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ। ਸ਼ੇਖਾਵਤ ਨੇ ਕਿਹਾ ਹੈ ਕਿ 2047 ਵਿੱਚ ਵਿਕਸਿਤ ਭਾਰਤ ਦਾ ਸੰਕਲਪ ਹੈ ਅਤੇ ਇਹ ਸਾਰਿਆ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਦੇਸ਼ ਦੇ ਵਿਕਾਸ ਲਈ ਹਰ ਸੰਭਵ ਕਦਮ ਚੁੱਕਾਂਗੇ।

ਧਰਮ ਪਰਿਵਰਤਨ ਮੁੱਦੇ ਨੂੰ ਲੈ ਕੇ ਸ਼ੇਖਾਵਤ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਨੇ ਬਲੀਦਾਨ ਦਿੱਤੇ ਹਨ ਇੱਥੇ ਧਰਮ ਪਰਿਵਰਤਨ ਰੋਕਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਬੁੱਢੇ ਨਾਲੇ ਨੂੰ ਲੈ ਕੇ ਭਾਜਪਾ ਦੇ ਇੰਚਾਰਜ ਦਾ ਕਹਿਣਾ ਹੈ ਕਿ ਇਹ ਇਕ ਵੱਡੀ ਚੁਣੌਤੀ ਹੈ। ਇਸ ਬਾਰੇ ਕੇਂਦਰ ਸਰਾਕਰ ਵੀ ਸੋਚ ਵਿਚਾਰ ਕਰ ਰਹੀ ਹੈ।ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਗਜੇਂਦਰ ਸ਼ੇਖਾਵਤ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਪੈਸੇ ਕਮਾਉਣ ਦਾ ਜ਼ਰੀਆ ਬਣਾ ਰਹੀ ਹੈ। ਪਾਰਟੀ ਪਰਵਰਤਨ ਦੇ ਸਵਾਲ ਬਾਰੇ ਜਵਾਬ ਦਿੰਦਿਆ ਕਿਹਾ ਹੈ ਕਿ ਪਰਿਵਰਤਨ ਨਵੀਂ ਊਰਜਾ ਲੈ ਕੇ ਆਉਂਦਾ ਹੈ।

ਇਹ ਵੀ ਪੜ੍ਹੋ:ਜਾਂਚ ਨੂੰ ਹਥਿਆਰ ਬਣਾ ਕੇ ਕਰੋੜਾਂ ਰੁਪਏ ਦੇ ਸ਼ਰਾਬ ਘੁਟਾਲੇ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ 'ਚ ਸਰਕਾਰ: ਐਡਵੋਕੇਟ ਕਲੇਰ

-PTC News

  • Share