Thu, Apr 25, 2024
Whatsapp

ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਸੰਭਾਲਿਆ ਅਹੁਦਾ 

Written by  Joshi -- April 08th 2018 02:47 PM
ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਸੰਭਾਲਿਆ ਅਹੁਦਾ 

ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਸੰਭਾਲਿਆ ਅਹੁਦਾ 

Punjab BJP president Shwet Mailk joins: ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਸੰਭਾਲਿਆ ਅਹੁਦਾ ਅੱਜ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ, ਅਤੇ ਉਹਨਾਂ ਦੀ ਤਾਜ਼ਪੋਸ਼ੀ ਲਈ ਚੰਡੀਗੜ੍ਹ ਸਥਿਤ ਭਾਜਪਾ ਦਫਤਰ 'ਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ ਸੀ, ਜਿੱਥੇ ਵੱਡੀ ਗਿਣਤੀ 'ਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਪ੍ਰੋਗਰਾਮ 'ਚ ਭਾਸ਼ਣ ਦੌਰਾਨ ਮਲਿਕ ਨੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਸੌਂਪੀ ਗਈ ਜ਼ਿੰਮੇਦਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਅਜਿਹਾ ਕਰਨ ਲਈ ਉਹਨਾਂ ਨੇ ਵਰਕਰਾਂ ਤੋਂ ਸੁਝਾਅ ਵੀ ਮੰਗੇ ਅਤੇ ਸੁਝਾਅ ਪੇਟੀ 'ਚ ਵਰਕਰਾਂ ਨੂੰ ਆਪਣੇ ਸੁਝਾਅ ਪਾਉਣ ਲਈ ਕਿਹਾ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ 'ਚ ਪਰਿਵਾਰਵਾਦ ਨਹੀਂ ਹੈ, ਅਤੇ ੨੦੧੯ 'ਚ ਹੋਣ ਵਾਲੀਆਂ ਚੋਣਾਂ 'ਚ ਉਹਨਾਂ ਦੀ ਪਾਰਟੀ ਬਹੁਮਤ ਨਾਲ ਜਿੱਤ ਹਾਸਲ ਕਰਨ ਲਈ ਤਿਆਰ ਹੈ। ਉਹਨਾਂ ਕਿਹਾ ਕਿ ੨੦੧੯ ਤੱਕ ਭਾਰਤ ਨੂੰ ਕਾਂਗਰਸ ਮੁਕਤ ਕਰਨ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ। —PTC News


Top News view more...

Latest News view more...