Sat, May 4, 2024
Whatsapp

ਪੰਜਾਬ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ

Written by  Ravinder Singh -- March 07th 2022 04:00 PM
ਪੰਜਾਬ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ

ਪੰਜਾਬ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਅਪ੍ਰੈਲ ਮਹੀਨੇ ਵਿੱਚ ਹੋਣ ਵਾਲੀ ਟਰਮ-2 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 8ਵੀਂ ਜਮਾਤ ਦੀ ਪ੍ਰੀਖਿਆ 7 ਅਪ੍ਰੈਲ ਨੂੰ ਸ਼ੁਰੂ ਹੋਵੇਗੀ।  ਪੰਜਾਬ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ ਪ੍ਰੀਖਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਪ੍ਰੀਖਿਆਰਥੀਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀਇਸ ਤੋਂ ਇਲਾਵਾ ਕੋਰੋਨਾ ਨਿਯਮਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ। 8ਵੀਂ ਜਮਾਤ ਦਾ 7 ਅਪ੍ਰੈਲ ਨੂੰ ਪਹਿਲੀ ਭਾਸ਼ਾ, ਪੰਜਾਬੀ, ਹਿੰਦੀ, ਉਰਦੂ ਦਾ ਪੇਪਰ, 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਅਪ੍ਰੈਲ ਨੂੰ ਵਿਗਿਆਨ, 16 ਅਪ੍ਰੈਲ ਨੂੰ ਗਣਿਤ, 18 ਅਪ੍ਰੈਲ ਨੂੰ ਸਮਾਜਿਕ ਵਿਗਿਆਨ, 19 ਅਪ੍ਰੈਲ ਨੂੰ ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ, 20 ਅਪ੍ਰੈਲ ਨੂੰ ਕੰਪਿਊਟਰ ਸਾਇੰਸ, 21 ਅਪ੍ਰੈਲ ਨੂੰ ਸਿਹਤ ਤੇ ਸਰੀਰਕ ਸਿੱਖਿਆ, 22 ਅਪ੍ਰੈਲ ਨੂੰ ਚੋਣ ਵਿਸ਼ਿਆਂ ਦੀ ਪ੍ਰੀਖਿਆ ਹੋਵੇਗੀ। ਪੰਜਾਬ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ5ਵੀਂ ਜਮਾਤ ਦੀ 15 ਮਾਰਚ ਨੂੰ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ, 16 ਮਾਰਚ ਨੂੰ ਅੰਗਰੇਜ਼ੀ, 17 ਮਾਰਚ ਨੂੰ ਸਵਾਗਤ ਜ਼ਿੰਦਗੀ, 21 ਮਾਰਚ ਨੂੰ ਗਣਿਤ, 22 ਮਾਰਚ ਨੂੰ ਵਾਤਾਵਰਣ ਸਿੱਖਿਆ, 23 ਮਾਰਚ ਨੂੰ ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਦੀ ਪ੍ਰੀਖਿਆ ਹੋਵੇਗੀ। ਇਹ ਵੀ ਪੜ੍ਹੋ : ਚੰਡੀਗੜ੍ਹ: ਹੱਲੋਮਾਜਰਾ ਹੋਟਲ 'ਚ ਫਟੇ 2 ਸਿਲੰਡਰ, ਇਕ ਬੱਚੇ ਸਮੇਤ 6 ਲੋਕਾਂ ਨੂੰ ਬਾਹਰ ਕੱਢਿਆ ਸੁਰੱਖਿਅਤ


Top News view more...

Latest News view more...