Punjab Breaking News Live: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਲਗਾਤਾਰ ਪੈ ਰਿਹਾ ਹੈ। ਐਤਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਸਾਧਾਰਨ ਤੋਂ ਦਰਮਿਆਨੀ ਬਾਰਿਸ਼ ਹੋਈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਸਵੇਰੇ 4 ਵਜੇ ਤੋਂ ਸ਼ਾਮ 5 ਵਜੇ ਤੱਕ ਫਿਰੋਜ਼ਪੁਰ ਵਿੱਚ 29.5 ਮਿਲੀਮੀਟਰ, ਪਟਿਆਲਾ ਵਿੱਚ 20.0 ਮਿਲੀਮੀਟਰ, ਬਰਨਾਲਾ ਵਿੱਚ 4.8 ਮਿਲੀਮੀਟਰ, ਮੋਗਾ ਵਿੱਚ 9.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 2.5 ਮਿਲੀਮੀਟਰ, ਲੁਧਿਆਣਾ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਰਿਸ਼ ਹੋਈ।ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ 1 ਅਗਸਤ ਤੱਕ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋਵੇਗਾ। ਪਰ 2 ਅਗਸਤ ਤੋਂ ਮੌਸਮ ਫਿਰ ਤੋਂ ਬਦਲ ਰਿਹਾ ਹੈ।