Sun, Apr 28, 2024
Whatsapp

ਪੰਜਾਬ ਸਰਕਾਰ ਅੱਜ ਪੇਸ਼ ਕਰੇਗੀ ਸਾਲ 2020-21 ਦਾ ਬਜਟ, ਲੋਕਾਂ ਦੀਆਂ ਟਿਕੀਆਂ ਨਜ਼ਰਾਂ

Written by  Jashan A -- February 28th 2020 08:22 AM -- Updated: February 28th 2020 08:23 AM
ਪੰਜਾਬ ਸਰਕਾਰ ਅੱਜ ਪੇਸ਼ ਕਰੇਗੀ ਸਾਲ 2020-21 ਦਾ ਬਜਟ, ਲੋਕਾਂ ਦੀਆਂ ਟਿਕੀਆਂ ਨਜ਼ਰਾਂ

ਪੰਜਾਬ ਸਰਕਾਰ ਅੱਜ ਪੇਸ਼ ਕਰੇਗੀ ਸਾਲ 2020-21 ਦਾ ਬਜਟ, ਲੋਕਾਂ ਦੀਆਂ ਟਿਕੀਆਂ ਨਜ਼ਰਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਸਾਲ 2020-2021 ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਵੇਰੇ 11 ਵਜੇ ਬਜਟ ਨੂੰ ਪੇਸ਼ ਕਰਨਗੇ। ਪੰਜਾਬ ਦੇ ਕਿਸਾਨਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਬਜਟ ਤੋਂ ਕਾਫੀ ਉਮੀਦਾਂ ਹਨ। ਲੋਕਾਂ ਨੂੰ ਆਸ ਹੈ ਕਿ ਕੁਝ ਅਜਿਹੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ,ਜਿਨ੍ਹਾਂ ਰਾਹੀਂ ਰੁਜ਼ਗਾਰ ਪੈਦਾ ਹੋਵੇਗਾ। ਇਸ ਬਜਟ ਦੌਰਾਨ ਮੁਲਾਜ਼ਮਾਂ ਦੇ ਰੋਕੇ 22 ਫੀਸਦ ਡੀ.ਏ. ਤੇ ਕਈ ਮਹੀਨਿਆਂ ਦੇ ਬਕਾਏ ਦੇ ਵੀ ਐਲਾਨ ਦੀ ਉਮੀਦ ਜਤਾਈ ਜਾ ਰਹੀ ਹੈ,ਉਥੇ ਹੀ ਬੇਰੁਜ਼ਗਾਰਾਂ ਨੂੰ ਪੂਰੀਆਂ ਤਨਖਾਹਾਂ 'ਤੇ ਭਰਤੀ ਕਰਨ ਦਾ ਐਲਾਨ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਦੇ ਐਲਾਨ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਹੋਰ ਪੜ੍ਹੋ: ਬਾਘਾਪੁਰਾਣਾ 'ਚ ਵੱਡੀ ਵਾਰਦਾਤ, ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਸਰਕਾਰ ਨੇ 1 ਲੱਖ 58 ਹਜ਼ਾਰ 493 ਕਰੋੜ ਦਾ ਬਜਟ ਪੇਸ਼ ਕੀਤਾ ਗਿਆ ਸੀ ਤੇ ਇਸ ਵਾਰ ਕਿਸਾਨਾਂ, ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਨੇ ਇਸ ਸਾਲ ਦਾ ਬਜਟ ਘਾਟਿਆਂ ਦੀ ਥਾਂ ਵਾਧੇ ਵਾਲਾ ਹੋਵੇਗਾ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਹਰੇਕ ਵਰਗ ਦੀਆਂ ਮੰਗਾਂ ਤੇ ਲੋੜਾਂ ਇਹ ਕਹਿ ਕੇ ਟਾਲੀਆਂ ਜਾ ਰਹੀਆਂ ਸਨ ਕਿ ਸਰਕਾਰ ਦਾ ਖ਼ਜ਼ਾਨਾ ਵਿੱਤੀ ਸੰਕਟ ਵਿੱਚ ਹੈ, ਹੁਣ ਜਦ ਸਰਕਾਰ ਦੇ ਮਹਿਜ਼ ਦੋ ਸਾਲ ਹੀ ਬਾਕੀ ਬਚੇ ਹਨ ਤਾਂ ਕਿ ਖ਼ਜ਼ਾਨਾ ਮੰਤਰੀ ਨੂੰ ਇਸ ਬਜਟ 'ਚ ਹਰੇਕ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨੇ ਪੈਣਗੇ? -PTC News


Top News view more...

Latest News view more...