Fri, Apr 19, 2024
Whatsapp

ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ , ਹੁਣ ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਕਰਨਗੀਆਂ ਔਰਤਾਂ

Written by  Shanker Badra -- March 08th 2021 12:33 PM
ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ , ਹੁਣ ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਕਰਨਗੀਆਂ ਔਰਤਾਂ

ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ , ਹੁਣ ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਕਰਨਗੀਆਂ ਔਰਤਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਧਾਨ ਸਭਾ 'ਚ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਸਕਦੇ ਹਨ। [caption id="attachment_480088" align="aligncenter" width="300"]Punjab Budget 2021 : Travel in government buses will now be free for women ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ , ਹੁਣ ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਕਰਨਗੀਆਂ ਔਰਤਾਂ[/caption] ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ 'ਤੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।  ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਮੁਫਤ ਯਾਤਰਾ, ਸ਼ਗਨ ਸਕੀਮ 'ਚ 51000 ਰੁਪਏ ,1500 ਬੁਢਾਪਾ ਪੈਨਸ਼ਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਅੱਜ ਮਹਿਲਾ ਦਿਵਸ ਮੌਕੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ। [caption id="attachment_480089" align="aligncenter" width="300"]Punjab Budget 2021 : Travel in government buses will now be free for women ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ , ਹੁਣ ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਕਰਨਗੀਆਂ ਔਰਤਾਂ[/caption] ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ।  ਕੈਪਟਨ ਸਰਕਾਰ ਕੋਲ ਸਾਲ 2017 ਦੀਆਂ ਚੋਣਾਂ ਮੌਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਇਹ ਆਖਰੀ ਮੌਕਾ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦਾ ਇਹ ਬਜਟ ਲੋਕ ਲੁਭਾਊ ਰਹਿਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ 2021-22 ਲਈ ਰਾਜ ਦਾ 1,68,015 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। [caption id="attachment_480086" align="aligncenter" width="300"]Punjab Budget 2021 : Travel in government buses will now be free for women ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ , ਹੁਣ ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਕਰਨਗੀਆਂ ਔਰਤਾਂ[/caption] ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ, ਜੋ ਕਿ 10 ਮਾਰਚ ਤੱਕ ਚੱਲੇਗਾ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। -PTCNews


Top News view more...

Latest News view more...