Punjab Budget 2022: 'ਆਪ' ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ
ਬਜਟ ਵਿੱਚ ਔਰਤਾਂ ਦੇ ਭੱਤੇ ਦਾ ਜ਼ਿਕਰ ਨਾ ਹੋਣ ਕਾਰਨ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।
ਇਹ ਵੀ ਪੜ੍ਹੋ: Punjab Budget 2022 Highlights: ਪੰਜਾਬ 'ਚ ਕੋਈ ਨਵਾਂ ਟੈਕਸ ਨਹੀਂ, ਸਿੱਖਿਆ ਬਜਟ 'ਚ 16% ਤੇ ਸਿਹਤ ਬਜਟ 'ਚ 24% ਦਾ ਵਾਧਾ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੀ ਗਰੰਟੀ ਦਿੱਤੀ ਸੀ। ਸਰਕਾਰ ਬਣਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਔਰਤਾਂ ਦੀ ਇਸ ਗਾਰੰਟੀ ਨੂੰ ਪੂਰਾ ਕਰਨ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਪਰ ਸੂਬੇ ਸਿਰ ਵਧਦੇ ਕਰਜ਼ੇ ਕਾਰਨ ਸਰਕਾਰ ਲਈ ਇਸ ਗਾਰੰਟੀ ਨੂੰ ਲੈ ਕੇ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ। ਫਿਲਹਾਲ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਾ ਇੰਤਜ਼ਾਰ ਕਰਨਾ ਪਵੇਗਾ।
ਪਿਛਲੇ ਵਿੱਤੀ ਸਾਲ ਦਾ ਮਾਲੀਆ ਘਾਟਾ ਬਜਟ ਟੀਚੇ ਤੋਂ ਵੱਧ ਗਿਆ ਹੈ। ਇਹੀ ਕਾਰਨ ਹੈ ਕਿ ਸਰਕਾਰ ਨੂੰ ਔਰਤਾਂ ਲਈ ਤੁਰੰਤ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਐਲਾਨ ਕਰਨਾ ਮੁਸ਼ਕਲ ਹੋ ਰਿਹਾ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਸਾਲ ਪੇਸ਼ ਕੀਤੇ ਜਾਣ ਵਾਲੇ ਬਜਟ ਪ੍ਰਸਤਾਵਾਂ ਵਿੱਚ ਇਸ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਪ੍ਰਸਤਾਵਾਂ ਵਿੱਚ ਜਿਨ੍ਹਾਂ ਗਰੰਟੀਆਂ ਲਈ ਫੰਡ ਅਲਾਟ ਕੀਤੇ ਜਾਣ ਦੀ ਉਮੀਦ ਹੈ, ਉਨ੍ਹਾਂ ਵਿੱਚ 300 ਯੂਨਿਟ ਮੁਫ਼ਤ ਬਿਜਲੀ, ਮੂੰਗੀ, ਮੱਕੀ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹਾਇਤਾ ਸ਼ਾਮਲ ਹੈ।
-PTC News