
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Punjab Assembly session)ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਈ ਹੈ। ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ 1 ਤੋਂ 10 ਮਾਰਚ ਤੱਕ ਚੱਲੇਗਾ ,ਪੰਜਾਬ ਸਰਕਾਰ ਦਾ 2021-22 ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।

ਇਸ ਦੌਰਾਨਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਅਤੇਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ ਹੈ।ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਵਿਧਾਇਕਾਂ ਨੇਸਪੀਕਰ ਦੀ ਕੁਰਸੀ ਦੇ ਅੱਗੇ ਜਾ ਕੇ ਰਾਜਪਾਲ ਦੇ ਭਾਸ਼ਣ ਦੌਰਾਨ ਕੀਤੀ ਨਾਅਰੇਬਾਜ਼ੀ ਹੈ। ਇਸ ਦੇ ਨਾਲ ਹੀ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬੈਂਸ ਭਰਾ ਹੱਥਾਂ ‘ਚ ‘ਰਾਜਪਾਲ ਪੰਜਾਬ’ ਮੁਰਦਾਬਾਦ ਦੀਆਂ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ ਸੰਸਦ ‘ਚੋਂ ਵਾਕਆਊਟ ਕੀਤਾ ਹੈ।

ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਨਾਅਰੇਬਾਜ਼ੀ ਕਰਦੇ ਹੋਏ ਸਦਨ ‘ਚ ਪਹੁੰਚੇ ਸਨ। ਆਮ ਆਦਮੀ ਪਾਰਟੀ ਦੇ ਆਗੂ ਸਾਈਕਲਾਂ ‘ਤੇ ਵਿਧਾਨ ਸਭਾ ਪੁੱਜੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਰਾਜਪਾਲ ‘ਗੋ ਬੈਕ’ ਦੇ ਨਾਅਰੇ ਲਗਾਏ ਹਨ।ਰਾਜਪਾਲ ਦੇ ਭਾਸ਼ਣ ਮਗਰੋਂ ਬਾਹਰ ਆ ਕੇ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ ‘ਚ ਰਾਜਪਾਲ ਲਈ ਪੰਜਾਬ ਸਰਕਾਰ ਵਲੋਂ ਵਿਛਾਇਆ ਰੈੱਡ ਕਾਰਪੇਟ ਹਟਾ ਕੇ ਨਾਅਰੇਬਾਜ਼ੀ ਕੀਤੀ ਹੈ।

ਉਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਅਤੇ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਕੱਲ 2 ਮਾਰਚ ਸਵੇਰੇ 10 ਵਜੇ ਤਕ ਸਦਨ ਦੀ ਕਾਰਵਾਈ ਮੁਲਤਵੀ ਹੋ ਜਾਵੇਗੀ।ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਨੂੰ ਰਣਨੀਤੀ ਬਣਾਈ ਹੈ। ਓਧਰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਅਕਾਲੀ ਦਲ ਨੇ ਵਿਧਾਨ ਸਭਾ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ।
-PTCNews