Sat, Apr 20, 2024
Whatsapp

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਦਸਵੇਂ ਰਾਊਂਡ ਵਿਚ 10540 ਵੋਟਾਂ ਨਾਲ ਅੱਗੇ

Written by  Shanker Badra -- October 24th 2019 11:38 AM
ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਦਸਵੇਂ ਰਾਊਂਡ ਵਿਚ 10540 ਵੋਟਾਂ ਨਾਲ ਅੱਗੇ

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਦਸਵੇਂ ਰਾਊਂਡ ਵਿਚ 10540 ਵੋਟਾਂ ਨਾਲ ਅੱਗੇ

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਦਸਵੇਂ ਰਾਊਂਡ ਵਿਚ 10540 ਵੋਟਾਂ ਨਾਲ ਅੱਗੇ:ਜਲਾਲਾਬਾਦ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ। ਇਸ ਦੌਰਾਨ ਹਲਕਾ ਜਲਾਲਾਬਾਦ ਜ਼ਿਮਨੀ ਚੋਣ ਲਈ ਅੱਜ ਹੋ ਰਹੀ ਵੋਟਾਂ ਦੀ ਗਿਣਤੀ ਦੇ ਦਸਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ। ਜਿਸ ਵਿਚ ਜਲਾਲਾਬਾਦ 'ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ  ਨੂੰ 33929 ਵੋਟਾਂ ,ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ 24858,  ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਨੂੰ 4604 ਵੋਟਾਂ ਮਿਲੀਆਂ ਹਨ। ਇਸ ਦੌਰਾਨ ਦਸਵੇਂ ਰਾਊਂਡ ਵਿੱਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 10540 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ। -PTCNews


Top News view more...

Latest News view more...