ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਛੇਵੇਂ ਰਾਊਂਡ ‘ਚ 9058 ਵੋਟਾਂ ਨਾਲ ਅੱਗੇ
ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਛੇਵੇਂ ਰਾਊਂਡ ‘ਚ 9058 ਵੋਟਾਂ ਨਾਲ ਅੱਗੇ:ਜਲਾਲਾਬਾਦ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਜਿਸ ਕਾਰਨ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੋਈਆਂ ਪਈਆਂ ਹਨ ,ਕਿਉਂਕਿ ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਤੋਂ ਹੁਣ ਛੇਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ ,ਜਿੱਥੇ ਜਲਾਲਾਬਾਦ‘ਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਛੇਵੇਂ ਰਾਊਂਡ ਤੋਂ ਬਾਅਦ9058 ਵੋਟਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਤੋਂ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ। ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ। -PTCNews