Thu, Apr 18, 2024
Whatsapp

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 2500 ਤੋਂ ਵੀ ਵੱਧ ਵੋਟਾਂ ਨਾਲ ਅੱਗੇ

Written by  Shanker Badra -- October 24th 2019 09:01 AM -- Updated: October 24th 2019 09:04 AM
ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 2500 ਤੋਂ ਵੀ ਵੱਧ ਵੋਟਾਂ ਨਾਲ ਅੱਗੇ

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 2500 ਤੋਂ ਵੀ ਵੱਧ ਵੋਟਾਂ ਨਾਲ ਅੱਗੇ

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 2500 ਤੋਂ ਵੀ ਵੱਧ ਵੋਟਾਂ ਨਾਲ ਅੱਗੇ:ਜਲਾਲਾਬਾਦ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਜਿਸ ਕਾਰਨ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੋਈਆਂ ਪਈਆਂ ਹਨ ,ਕਿਉਂਕਿ ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਤੋਂ ਪਹਿਲੇ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ ,ਜਿੱਥੇ ਜਲਾਲਾਬਾਦ 'ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 2500ਤੋਂ ਵੀ ਵੱਧ ਵੋਟਾਂ ਨਾਲਅੱਗੇ ਚੱਲ ਰਹੇ ਹਨ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ 'ਚਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ। ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ। -PTCNews


Top News view more...

Latest News view more...