Sun, Apr 28, 2024
Whatsapp

ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ

Written by  Shanker Badra -- October 21st 2019 06:17 PM
ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ

ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ

ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ:ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣਾਂ ਹੋ ਰਹੀਆਂ ਸਨ ,ਜੋ ਸ਼ਾਮ 6 ਵਜੇ ਖ਼ਤਮ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ,ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ।ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। [caption id="attachment_352107" align="aligncenter" width="300"]Punjab bypolls 2019 : Punjab 4 Assembly constituencies end Voting , 33 candidates Luck closed in EVM ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ[/caption] ਇਸ ਦੌਰਾਨ ਵਿਧਾਨ ਸਭਾ ਹਲਕਾ ਫਗਵਾੜਾ ਤੋਂ 9 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿਨ੍ਹਾਂ 'ਚ ਭਾਜਪਾ ਦੇ ਰਾਜੇਸ਼ ਬਾਘਾ , ਆਮ ਆਦਮੀ ਪਾਰਟੀ ਦੇ ਸੰਤੋਸ਼ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ, ਲੋਕ ਇਨਸਾਫ਼ ਪਾਰਟੀ ਦੇ ਜਰਨੈਲ ਸਿੰਘ ਨੰਗਲ, ਪੀਪਲਜ਼ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਆਜ਼ਾਦ ਉਮੀਦਵਾਰ ਨੀਟੂ, ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ, ਵਿਸ਼ਾਲ ਪਾਰਟੀ ਆਫ ਇੰਡੀਆ ਦੇ ਸੋਨੂੰ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪਰਮਜੋਤ ਕੌਰ ਗਿੱਲ ਸ਼ਾਮਲ ਹਨ। [caption id="attachment_352106" align="aligncenter" width="300"]Punjab bypolls 2019 : Punjab 4 Assembly constituencies end Voting , 33 candidates Luck closed in EVM ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ[/caption] ਇਸੇ ਤਰ੍ਹਾਂ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤਾ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ ਤੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਚੋਣ ਮੈਦਾਨ ਵਿਚ ਸਨ। [caption id="attachment_352101" align="aligncenter" width="300"]Punjab bypolls 2019 : Punjab 4 Assembly constituencies end Voting , 33 candidates Luck closed in EVM ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ[/caption] ਦਾਖਾ ਵਿਧਾਨ ਸਭਾ ਹਲਕੇ ਤੋਂ 11 ਉਮੀਦਵਾਰ ਮੈਦਾਨ ਵਿਚ ਹਨ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਚੋਣ ਮੈਦਾਨ ਵਿਚ ਸਨ। [caption id="attachment_352100" align="aligncenter" width="300"]Punjab bypolls 2019 : Punjab 4 Assembly constituencies end Voting , 33 candidates Luck closed in EVM ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ[/caption] ਇਸੇ ਤਰ੍ਹਾਂ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ। [caption id="attachment_352102" align="aligncenter" width="300"]Punjab bypolls 2019 : Punjab 4 Assembly constituencies end Voting , 33 candidates Luck closed in EVM ਜ਼ਿਮਨੀ ਚੋਣਾਂ 2019  : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਖ਼ਤਮ ,33 ਉਮੀਦਵਾਰਾਂ ਦੀ ਕਿਸਮਤ EVM 'ਚ ਹੋਈ ਬੰਦ[/caption] ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪਈਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਹੁਣ ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤਈ.ਵੀ.ਐਮ. 'ਚ ਬੰਦ ਹੋ ਗਈ ਹੈ। -PTCNews


Top News view more...

Latest News view more...