ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਭਾਜਪਾ ਵੱਲੋਂ ਫਗਵਾੜਾ ਅਤੇ ਮੁਕੇਰੀਆਂ ਸੀਟ ਲਈ ਉਮੀਦਵਾਰਾਂ ਦਾ ਐਲਾਨ

By Jashan A - September 29, 2019 2:09 pm

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਭਾਜਪਾ ਵੱਲੋਂ ਫਗਵਾੜਾ ਅਤੇ ਮੁਕੇਰੀਆਂ ਸੀਟ ਲਈ ਉਮੀਦਵਾਰਾਂ ਦਾ ਐਲਾਨ,ਚੰਡੀਗੜ੍ਹ: ਪੰਜਾਬ ‘ਚ 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਹਨ।

 

 

 

Rajesh Bagga

 

ਇਸ ਲੜੀ ਦੇ ਤਹਿਤ ਭਾਜਪਾ ਨੇ ਵੀ ਗਠਜੋੜ ਦੇ ਕੋਟੇ 'ਚ ਆਉਂਦੀਆਂ ਦੋ ਸੀਟਾਂ ਮੁਕੇਰੀਆਂ ਅਤੇ ਫਗਵਾੜਾ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਫਗਵਾੜਾ ਤੋਂ ਰਾਜੇਸ਼ ਬੱਗਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।

ਹੋਰ ਪੜ੍ਹੋ:ਵਿਧਾਨ ਸਭਾ ਜ਼ਿਮਨੀ ਚੋਣਾਂ: ਗਲੇ 'ਚ ਮੀਟਰ ਲਟਕਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚਿਆ 'ਟੀਟੂ ਬਾਣੀਆ'

Jangi lal Mahajan

ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ 'ਤੇ ਅਕਾਲੀ-ਭਾਜਪਾ ਗਠਜੋੜ ਦੇ ਕੋਟੇ 'ਚ ਦੋ ਦੋ ਸੀਟਾਂ ਆਉਂਦੀਆਂ ਹਨ ਅਤੇ ਅਕਾਲੀ ਦਲ ਪਹਿਲਾਂ ਹੀ ਆਪਣੇ ਕੋਟੇ ਦੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

 

-PTC News

adv-img
adv-img