ਦਾਖਾ: "ਆਪ" ਨੂੰ ਛੱਡ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ ਨਿੱਘਾ ਸਵਾਗਤ

By Jashan A - October 10, 2019 9:10 pm

ਦਾਖਾ: "ਆਪ" ਨੂੰ ਛੱਡ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ ਨਿੱਘਾ ਸਵਾਗਤ,ਦਾਖਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣਾਂ ਲਈ ਕਮਰ ਕਸ ਲਈ ਹੈ, ਉਥੇ ਹੀ ਲੋਕ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਡਟ ਰਹੇ ਰਹੇ ਹਨ।

Sadਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲ ਰਿਹਾ ਹੈ।ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। ਅਜਿਹਾ ਹੀ ਕੁਝ ਦਾਖਾ ਹਲਕੇ 'ਚ ਦੇਖਣ ਨੂੰ ਮਿਲਿਆ, ਜਿਥੇ 3 ਨੰਬਰ ਵਾਰਡ ਦੇ 50 ਪਰਿਵਾਰ ਕ੍ਰਿਸ਼ਨਾ ਰਾਣੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹ ਲਿਆ।

ਹੋਰ ਪੜ੍ਹੋ:ਗੁਰਦਾਸਪੁਰ ਜ਼ਿਮਨੀ ਚੋਣਾਂ: ਸੁੱਚਾ ਸਿੰਘ ਛੋਟੇਪੁਰ ਦੀ ਪਾਰਟੀ ਕਰੇਗੀ ਸਲਾਰੀਆ ਦੀ ਹਮਾਇਤ

Sadਇਸ ਮੌਕੇ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਿਲ ਕੀਤਾ ਅਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ।

ਤੁਹਾਨੂੰ ਦੱਸ ਦਈਏ ਕਿ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਾਮਿਲ ਹੁੰਦਿਆਂ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਮਨਪ੍ਰੀਤ ਇਯਾਲੀ ਨੂੰ ਦਾਖਾ ਤੋਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਵੀ ਦਿੱਤਾ।

Sadਜ਼ਿਕਰਯੋਗ ਹੈ ਕਿ ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।

-PTC News

adv-img
adv-img