Fri, Apr 19, 2024
Whatsapp

ਜ਼ਿਮਨੀ ਚੋਣਾਂ: ਜਲਾਲਾਬਾਦ ਹਲਕੇ 'ਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

Written by  Jashan A -- October 17th 2019 02:23 PM
ਜ਼ਿਮਨੀ ਚੋਣਾਂ: ਜਲਾਲਾਬਾਦ ਹਲਕੇ 'ਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਜ਼ਿਮਨੀ ਚੋਣਾਂ: ਜਲਾਲਾਬਾਦ ਹਲਕੇ 'ਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਜ਼ਿਮਨੀ ਚੋਣਾਂ: ਜਲਾਲਾਬਾਦ ਹਲਕੇ 'ਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ,ਜਲਾਲਾਬਾਦ: ਪੰਜਾਬ 'ਚ ਜਿਵੇਂ-ਜਿਵੇਂ ਜ਼ਿਮਨੀ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਉਵੇਂ-ਉਵੇਂ ਸਿਆਸੀ ਪਾਰਾ ਵਧ ਰਿਹਾ। ਵੱਖ-ਵੱਖ ਪਾਰਟੀਆਂ ਦੇ ਦਿੱਗਜਾਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। Sadਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦਰਿਮਿਆਨ ਜਲਾਲਾਬਾਦ ਹਲਕੇ ਦੇ ਪਿੰਡ ਪਾਕਾ 'ਚ ਸੀਨੀਅਰ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਭਰਵੀਂ ਚੋਣ ਰੈਲੀ 'ਚ ਸ਼ਿਰਕਤ ਕੀਤੀ ਗਈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਹੋਇਆ ਦੇਹਾਂਤ Sadਜਿਸ ਦੌਰਾਨ ਲੋਕਾਂ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ।ਇਸ ਮੌਕੇ ਉਹਨਾਂ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿਬੀਪੁਰਾ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਮਜੀਠੀਆ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਮਗਰੋਂ ਕੈਪਟਨ ਅਮਰਿੰਦਰ ਕਦੇ ਵੀ ਆਮ ਲੋਕਾਂ ‘ਚ ਨਹੀਂ ਵਿਚਰੇ ਤੇ ਉਹਨਾਂ ਨੂੰ ਲੋਕਾਂ ਦੀ ਕੋਈ ਫਿਕਰ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਜਲਾਲਾਬਾਦ ਹਲਕੇ ਨੂੰ ਹਮੇਸ਼ਾ ਅਣਗੌਲਿਆਂ ਕੀਤਾ ਹੈ। Sadਤੁਹਾਨੂੰ ਦੱਸ ਦਈਏ ਕਿ ਅੱਜ ਹਲਕਾ ਜਲਾਲਾਬਾਦ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜ ਚੋਣ ਰੈਲੀਆਂ 'ਚ ਸ਼ਿਰਕਤ ਕੀਤੀ ਜਾ ਰਹੀ ਹੈ। ਇਨ੍ਹਾਂ ਰੈਲੀਆਂ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਵੀ ਹਲਕਾ ਜਲਾਲਾਬਾਦ ਜ਼ਿਮਨੀ ਚੋਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਨੂੰ ਵੱਡੀ ਹਮਾਇਤ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। Sadਜ਼ਿਕਰਯੋਗ ਹੈ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...