ਜ਼ਿਮਨੀ ਚੋਣਾਂ 2019: ਜਲਾਲਾਬਾਦ ‘ਚ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ, ਪੋਲਿੰਗ ਪਾਰਟੀਆਂ ਹੋਈਆਂ ਰਵਾਨਾ

Jalalabad

ਜ਼ਿਮਨੀ ਚੋਣਾਂ 2019: ਜਲਾਲਾਬਾਦ ‘ਚ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ, ਪੋਲਿੰਗ ਪਾਰਟੀਆਂ ਹੋਈਆਂ ਰਵਾਨਾ,ਜਲਾਲਾਬਾਦ: ਪੰਜਾਬ ਦੇ 4 ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ‘ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਧਰ ਸਭ ਤੋਂ ਹੌਟ ਸੀਟ ਮੰਨੀ ਜਾ ਰਹੀ ਜਲਾਲਾਬਾਦ ਹਲਕੇ ‘ਚ ਜ਼ਿਲ੍ਹਾ ਚੋਣ ਕਮਿਸ਼ਨ ਦੇ ਵੱਲੋਂ ਤਿਆਰੀਆਂ ਕਰ ਲਈਆਂ।

Jalalabadਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਕੁੱਲ 239 ਪੋਲਿੰਗ ਬੂਥ ਹਨ। ਜਿਨ੍ਹਾਂ ਦੇ ਵਿੱਚੋਂ 100 ਪਲਿੰਗ ਬੂਥ ਸੈਂਸਟਿਵ ਅਤੇ 4 ਪੋਲਿੰਗ ਬੂਥ ਮੋਸਟ ਸੈਂਸਟਿਵ ਕਰਾਰ ਦਿੱਤੇ ਗਏ ਹਨ, ਜਿਨ੍ਹਾਂ ਦੇ ਅੰਦਰ ਅਤੇ ਬਾਹਰ ਦੋਨਾਂ ਜਗ੍ਹਾ ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ।

ਹੋਰ ਪੜ੍ਹੋ:ਸਾਦਿਕ: 4 ਦਿਨਾਂ ਤੋਂ ਲਾਪਤਾ ਸੀ ਨੌਜਵਾਨ, ਲਾਸ਼ ਨਹਿਰ ‘ਚੋਂ ਹੋਈ ਬਰਾਮਦ

Jalalabadਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਹਲਕੇ ‘ਚ ਕੁੱਲ 204329 ਵੋਟਰ ਹਨ, ਜਿਨ੍ਹਾਂ ‘ਚ ਮਹਿਲਾ ਵੋਟਰ 97674, ਮਰਦ ਵੋਟਰ 10664, ਅਤੇ ਥਰਡ ਜੈਂਡਰ 4 ਵੋਟਰ ਸ਼ਾਮਿਲ ਹਨ।

Jalalabadਮਿਲੀ ਜਾਣਕਾਰੀ ਮੁਤਾਬਕ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੋਲਿੰਗ ਹੋਵੇਗੀ, ਜਿਸ ਦੇ ਲਈ ਟ੍ਰੇਨਿੰਗ ਉਪਰੰਤ ਟੀਮਾਂ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਇਸ ਵਾਰ ਜ਼ਿਮਨੀ ਚੋਣਾਂ ਦੇ ਵਿਚ ਪੰਜਾਬ ਪੁਲਿਸ ਦੇ ਨਾਲ ਨਾਲ ਪੈਰਾ ਮਿਲਟਰੀ ਫੋਰਸਿਜ਼ ਨੂੰ ਵੀ ਤੈਨਾਤ ਕੀਤਾ ਗਿਆ ਹੈ।

-PTC News