Sun, Apr 28, 2024
Whatsapp

ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ

Written by  Jashan A -- September 30th 2019 01:09 PM -- Updated: October 03rd 2019 02:20 PM
ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ

ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ

ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ,ਨਾਮਜ਼ਦਗੀ ਦਾਖ਼ਲ ਕਰਨ ਦੀ ਅੰਤਿਮ ਤਰੀਕ ਵਾਲੇ ਦਿਨ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਨੇ ਆਪਣੀ ਨਾਮਜ਼ਦਗੀ ਜਲਾਲਾਬਾਦ ਤੋਂ ਦਾਖਲ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦਾ ਪ੍ਰੋਗਰਾਮ ਮੌਕੇ ਤੇ ਕੈਂਸਲ ਹੋ ਜਾਣ ਨਾਲ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ.ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਚੌਧਰੀ ਸੁਨੀਲ ਕੁਮਾਰ ਜਾਖੜ,ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਰਾਜਾ ਵੜਿੰਗ ਦੀ ਹਾਜ਼ਰੀ 'ਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ। ਹੋਰ ਪੜ੍ਹੋ: ਮੁੱਖ ਮੰਤਰੀ ਨੇ ਰਮਨ ਬਹਿਲ ਨੂੰ ਪੀ.ਐਸ.ਐਸ. ਐਸ. ਬੋਰਡ ਦੇ ਚੇਅਰਮੈਨ ਵਜੋਂ ਭੇਦ ਗੁੱਪਤ ਰੱਖਣ ਦੀ ਸਹੁੰ ਚੁਕਾਈ  ਇਸ ਮੌਕੇ ਸਥਾਨਕ ਐਸਡੀਐਮ ਦਫ਼ਤਰ ਰਮਿੰਦਰ ਆਵਲਾ ਨੇ ਸੰਵਿਧਾਨਿਕ ਹਲਫ਼ ਲੈਂਦਿਆਂ ਆਪਣੀ ਨਾਮਜ਼ਦਗੀ ਉੱਪਰ ਦਸਤਖ਼ਤ ਕੀਤੇ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...