Advertisment

ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ

author-image
Jashan A
Updated On
New Update
ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ
Advertisment
ਪੰਜਾਬ ਵਿਧਾਨ ਸਭਾ ਚੋਣਾਂ: ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ,ਨਾਮਜ਼ਦਗੀ ਦਾਖ਼ਲ ਕਰਨ ਦੀ ਅੰਤਿਮ ਤਰੀਕ ਵਾਲੇ ਦਿਨ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਨੇ ਆਪਣੀ ਨਾਮਜ਼ਦਗੀ ਜਲਾਲਾਬਾਦ ਤੋਂ ਦਾਖਲ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦਾ ਪ੍ਰੋਗਰਾਮ ਮੌਕੇ ਤੇ ਕੈਂਸਲ ਹੋ ਜਾਣ ਨਾਲ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ.ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਚੌਧਰੀ ਸੁਨੀਲ ਕੁਮਾਰ ਜਾਖੜ,ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਰਾਜਾ ਵੜਿੰਗ ਦੀ ਹਾਜ਼ਰੀ 'ਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ। ਹੋਰ ਪੜ੍ਹੋ: ਮੁੱਖ ਮੰਤਰੀ ਨੇ ਰਮਨ ਬਹਿਲ ਨੂੰ ਪੀ.ਐਸ.ਐਸ. ਐਸ. ਬੋਰਡ ਦੇ ਚੇਅਰਮੈਨ ਵਜੋਂ ਭੇਦ ਗੁੱਪਤ ਰੱਖਣ ਦੀ ਸਹੁੰ ਚੁਕਾਈ  ਇਸ ਮੌਕੇ ਸਥਾਨਕ ਐਸਡੀਐਮ ਦਫ਼ਤਰ ਰਮਿੰਦਰ ਆਵਲਾ ਨੇ ਸੰਵਿਧਾਨਿਕ ਹਲਫ਼ ਲੈਂਦਿਆਂ ਆਪਣੀ ਨਾਮਜ਼ਦਗੀ ਉੱਪਰ ਦਸਤਖ਼ਤ ਕੀਤੇ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News-
punjabi-news jalalabad punjab-bypolls raminder-awla-file-nomination-paper
Advertisment

Stay updated with the latest news headlines.

Follow us:
Advertisment