Fri, Apr 26, 2024
Whatsapp

ਜਲਾਲਾਬਾਦ ਦੌਰੇ 'ਤੇ ਸੁਖਬੀਰ ਸਿੰਘ ਬਾਦਲ, ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕਰ ਰਹੇ ਨੇ ਚੋਣ ਪ੍ਰਚਾਰ

Written by  Jashan A -- October 06th 2019 03:10 PM -- Updated: October 06th 2019 03:12 PM
ਜਲਾਲਾਬਾਦ ਦੌਰੇ 'ਤੇ ਸੁਖਬੀਰ ਸਿੰਘ ਬਾਦਲ, ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕਰ ਰਹੇ ਨੇ ਚੋਣ ਪ੍ਰਚਾਰ

ਜਲਾਲਾਬਾਦ ਦੌਰੇ 'ਤੇ ਸੁਖਬੀਰ ਸਿੰਘ ਬਾਦਲ, ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕਰ ਰਹੇ ਨੇ ਚੋਣ ਪ੍ਰਚਾਰ

ਜਲਾਲਾਬਾਦ ਦੌਰੇ 'ਤੇ ਸੁਖਬੀਰ ਸਿੰਘ ਬਾਦਲ, ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਕਰ ਰਹੇ ਨੇ ਚੋਣ ਪ੍ਰਚਾਰ,ਜਲਾਲਾਬਾਦ: ਪੰਜਾਬ ਦੇ 4 ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਿਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। Sadਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਅੱਜ ਜਲਾਲਾਬਾਦ ਦੌਰੇ 'ਤੇ ਹਨ। ਹੋਰ ਪੜ੍ਹੋ: ਪੰਜਾਬ 'ਚ ਜ਼ਿਮਨੀ ਚੋਣਾਂ ਲਈ ਭਖਿਆ ਅਖਾੜਾ, ਜਲਾਲਾਬਾਦ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੁਹਿੰਮ ਤੇਜ਼ Sadਜਿਸ ਦੌਰਾਨ ਅੱਜ ਉਹ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਸਮੇਤ ਪਾਰਟੀ ਦੇ ਕਈ ਵਰਕਰ ਮੌਜੂਦ ਹਨ। ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਅੱਜ ਜਲਾਲਾਬਾਦ ਹਲਕੇ ਦੇ ਸ਼ਹਿਰੀ ਇਲਾਕੇ 'ਚ ਪ੍ਰਚਾਰ ਕਰ ਰਹੇ ਹਨ, ਜਿਥੇ ਉਹਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਵੱਡੀ ਗਿਣਤੀ 'ਚ ਉਹਨਾਂ ਨੂੰ ਮਿਲਣ ਲਈ ਪਹੁੰਚ ਰਹੇ ਹਨ। Sadਇਸ ਮੌਕੇ ਉਹ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿਚ ਵੱਖ ਵੱਖ ਵਾਰਡਾਂ ਦੇ ਵਿੱਚ ਆਪਣੇ ਕਾਫ਼ਲੇ ਸਮੇਤ ਜਾ ਕੇ ਵੋਟਾਂ ਮੰਗ ਰਹੇ ਹਨ। ਇਸ ਦੌਰਾਨ ਵੱਖ ਵੱਖ ਥਾਵਾਂ 'ਤੇ ਦਰਜਨਾਂ ਪਰਿਵਾਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਘਰ ਬੁਲਾ ਕੇ ਤਸਵੀਰਾਂ ਵੀ ਖਿਚਵਾ ਰਹੇ ਹਨ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਵੀ ਕੀਤਾ ਜਾ ਰਿਹਾ ਹੈ। -PTC News  


Top News view more...

Latest News view more...