Advertisment

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ

author-image
Jashan A
Updated On
New Update
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ
Advertisment
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ,ਚੰਡੀਗੜ੍ਹ: ਪੰਜਾਬ ਦੇ 4 ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਅੱਜ ਨਾਮਜ਼ਦਗੀ ਪੱਤਰ ਭਰੇ ਜਾਣਗੇ। Punjab ByPollsਜਿਸ ਦੌਰਨ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਹੋਰ ਪੜ੍ਹੋ:
Advertisment
PM ਮੋਦੀ ਦਾ 69 ਵਾਂ ਜਨਮਦਿਨ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀਆਂ ਸ਼ੁਭਕਾਮਨਾਵਾਂ Punjab ByPollsਫਗਵਾੜਾ ਅਤੇ ਮੁਕੇਰੀਆਂ ਸੀਟ ਲਈ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਅਤੇ ਜੰਗੀ ਲਾਲ ਮਹਾਜਨ ਵੀ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਇਸ ਦੌਰਾਨ ਕਾਂਗਰਸੀ ਉਮੀਦਵਾਰ ਵੀ ਆਪੋ ਆਪਣੇ ਹਲਕਿਆਂ 'ਚ ਨਾਮਜ਼ਦਗੀ ਭਰਨ ਗਏ। Punjab ByPollsਦਾਖਾ ਤੋਂ ਉਮੀਦਵਾਰ ਸੰਦੀਪ ਸੰਧੂ ਅਤੇ ਜਲਾਲਾਬਾਦ ਤੋਂ ਰਮਿੰਦਰ ਆਵਲਾ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਥੇ ਹੀ ਫਗਵਾੜਾ ਅਤੇ ਮੁਕੇਰੀਆਂ ਸੀਟ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਸ੍ਰੀਮਤੀ ਇੰਦੂ ਬਾਲਾ ਵੀ ਅੱਜ ਨਾਮਜ਼ਦਗੀ ਪਰਚਾ ਦਾਖਲ ਕਰਨਗੇ। -PTC News-
punjab-news punjabi-news punjab-bypolls punjab-bypolls-news latest-punjab-bypolls-news nomination-last-day
Advertisment

Stay updated with the latest news headlines.

Follow us:
Advertisment