ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ
ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ,ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਪੈਣ ਦਾ ਕੰਮ ਸਵੇਰੇ ਤੋਂ ਸ਼ੁਰੂ ਹੋ ਚੁੱਕਾ ਹੈ। ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੇ ਲਈ ਪੋਲਿੰਗ ਬੂਥਾਂ 'ਤੇ ਪੁੱਜ ਰਹੇ ਹਨ। ਇਸ ਦੌਰਾਨ ਫਗਵਾੜਾ ਹਲਕੇ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਹਲਕੇ 'ਚ ਵੋਟ ਹੱਕ ਦਾ ਇਸਤੇਮਾਲ ਕੀਤਾ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਹੋਰ ਪੜ੍ਹੋ: ਦਾਖਾ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 19 ਤੋਂ 21 ਤੇ 24 ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਚੋਣਾਂ ਦੇ ਨਤੀਜੇ 24 ਤਰੀਕ ਨੂੰ ਐਲਾਨੇ ਜਾਣਗੇ। ਵੋਟਿੰਗ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। -PTC News