Sat, Apr 20, 2024
Whatsapp

ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ

Written by  Jashan A -- October 21st 2019 09:49 AM
ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ

ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ

ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ,ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਪੈਣ ਦਾ ਕੰਮ ਸਵੇਰੇ ਤੋਂ ਸ਼ੁਰੂ ਹੋ ਚੁੱਕਾ ਹੈ। ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੇ ਲਈ ਪੋਲਿੰਗ ਬੂਥਾਂ 'ਤੇ ਪੁੱਜ ਰਹੇ ਹਨ। Som Parkash ਇਸ ਦੌਰਾਨ ਫਗਵਾੜਾ ਹਲਕੇ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਹਲਕੇ 'ਚ ਵੋਟ ਹੱਕ ਦਾ ਇਸਤੇਮਾਲ ਕੀਤਾ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਹੋਰ ਪੜ੍ਹੋ: ਦਾਖਾ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 19 ਤੋਂ 21 ਤੇ 24 ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। Som Parkashਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਚੋਣਾਂ ਦੇ ਨਤੀਜੇ 24 ਤਰੀਕ ਨੂੰ ਐਲਾਨੇ ਜਾਣਗੇ। ਵੋਟਿੰਗ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। -PTC News


Top News view more...

Latest News view more...