Tue, Apr 23, 2024
Whatsapp

ਜ਼ਿਮਨੀ ਚੋਣਾਂ 2019 ਦੇ ਨਤੀਜੇ: ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ

Written by  Jashan A -- October 24th 2019 09:16 AM -- Updated: October 24th 2019 09:27 AM
ਜ਼ਿਮਨੀ ਚੋਣਾਂ 2019 ਦੇ ਨਤੀਜੇ: ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ

ਜ਼ਿਮਨੀ ਚੋਣਾਂ 2019 ਦੇ ਨਤੀਜੇ: ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ

ਜ਼ਿਮਨੀ ਚੋਣਾਂ 2019 ਦੇ ਨਤੀਜੇ: ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ,ਮੁਕੇਰੀਆਂ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। Maharashtra 288 And Haryana 90 Assembly elections Results will come todayਇਸ ਦੌਰਾਨ ਵੱਡੀ ਖਬਰ ਮੁਕੇਰੀਆਂ ਤੋਂ ਸਾਹਮਣੇ ਆ ਰਹੀ ਹੈ ਕਿ ਪਹਿਲੇ ਰਾਊਂਡ 'ਚ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ 12 ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਹੋਰ ਪੜ੍ਹੋ:ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ 'ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ Punjab Bypolls Result Live Updates 2019 | Mukerian constituencyਤੁਹਾਨੂੰ ਦੱਸ ਦਈਏ ਕਿ ਮੁਕੇਰੀਆਂ ਸੀਟ ਭਾਜਪਾ ਵੱਲੋਂ ਜੰਗੀ ਲਾਲ ਮਹਾਜਨ ਚੋਣ ਮੈਦਾਨ 'ਚ ਹਨ, ਉਥੇ ਹੀ ਕਾਂਗਰਸ ਪਾਰਟੀ ਵੱਲੋਂ ਸ੍ਰੀਮਤੀ ਇੰਦੂ ਬਾਲਾ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਤੋਂ ਇਲਾਵਾ ਗੁਰਧਿਆਨ ਸਿੰਘ ਮੁਲਤਾਨੀ ਆਮ ਆਦਮੀ ਪਾਰਟੀ ਅਤੇ ਕਈ ਹੋਰ ਆਜ਼ਾਦ ਉਮੀਦਵਾਰ ਚੋਣ ਮੈਦਾਨ 'ਚ ਹਨ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ। -PTC News


Top News view more...

Latest News view more...