Sat, Apr 20, 2024
Whatsapp

ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

Written by  Jashan A -- September 23rd 2019 06:51 PM -- Updated: September 23rd 2019 08:01 PM
ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ,ਚੰਡੀਗੜ੍ਹ: ਪੰਜਾਬ 'ਚ 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਸੀਟ ਤੋਂ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਇਯਾਲੀ ਨੇ ਆਪਣਾ ਸਿਆਸੀ ਜੀਵਨ ਆਪਣੇ ਪਿੰਡ ਇਯਾਲੀ ਖੁਰਦ ਤੋਂ ਸ਼ੁਰੂ ਕੀਤਾ। ਉਹ ਸਭ ਤੋਂ ਪਹਿਲਾਂ ਪਿੰਡ ਦੀ ਸਹਿਕਾਰੀ ਸਭਾ ਦੇ ਪ੍ਰਧਾਨ ਅਤੇ ਉਸ ਤੋਂ ਬਾਅਦ ਪਿੰਡ ਦੇ ਸਰਪੰਚ ਬਣੇ। ਉਹਨਾਂ ਦੱਸਿਆ ਕਿ ਇਯਾਲੀ 2008 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਜਿਲਾ ਪ੍ਰੀਸ਼ਦ ਦੇ ਮੈਂਬਰ ਬਣੇ ਅਤੇ ਫਿਰ ਸਰਬਸੰਮਤੀ ਨਾਲ ਜਿਲਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਚੁਣੇ ਗਏ। ਆਪਣੇ ਜਿਲਾ ਪ੍ਰੀਸ਼ਦ ਦੇ ਕਾਰਜਕਾਲ ਦੌਰਾਨ ਉਹਨਾਂ ਨੂੰ ਉਸ ਸਮੇ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਸਭ ਤੋ ਵਧੀਆ ਕਾਰਗੁਜਾਰੀ ਕਰਨ ਲਈ ਬੈਸਟ ਚੇਅਰਮੈਨ ਦੇ ਐਵਾਰਡ ਨਾਲ ਨਿਵਾਜਿਆ ਗਿਆ। ਮਨਪ੍ਰੀਤ ਸਿੰਘ ਇਯਾਲੀ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਚੁਣੇ ਗਏ ਅਤੇ ਬਤੌਰ ਵਿਧਾਇਕ ਉਹਨਾਂ ਨੇ ਆਪਣੇ ਹਲਕੇ ਦਾ ਲਾਮਿਸਾਲ ਵਿਕਾਸ ਕਰਵਾ ਕੇ ਆਪਣੀ ਵੱਖਰੀ ਪਹਿਚਾਣ ਬਣਾਈ। ਡਾ. ਚੀਮਾ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬੇਹੱਦ ਮਿਹਨਤੀ ਆਗੂ ਹਨ ਅਤੇ ਪਾਰਟੀ ਨੇ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਇਆ ਹੈ। -PTC News


Top News view more...

Latest News view more...