ਪੰਜਾਬ ਮੰਤਰੀ ਮੰਡਲ ਦਾ ਐਲਾਨ, 10 ਮੰਤਰੀ ਚੁੱਕਣਗੇ ਭਲਕੇ ਸਹੁੰ
ਚੰਡੀਗੜ੍ਹ: ਪੰਜਾਬ ਦੇ ਮੰਤਰੀ ਮੰਡਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ ਅਤੇ ਭਗਵੰਤ ਮਾਨ ਨੇ ਸਾਰੀ ਕੈਬਨਿਟ ਨੂੰ ਵਧਾਈਆ ਦਿੱਤੀਆ ਹਨ।
ਪੰਜਾਬ ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਬੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ। pic.twitter.com/BmvgZwCAm3 — Bhagwant Mann (@BhagwantMann) March 18, 2022
ਇਹ ਵੀ ਪੜ੍ਹੋ:ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ
-PTC News