PSCFC ਤੇ ਬੈਕਫਿਨਕੋ ਦੇ ਕਰਜ਼ਦਾਰਾਂ ਦਾ 62.46 ਕਰੋੜ ਰੁਪਏ ਕਰਜ਼ਾ ਹੋਏਗਾ ਮੁਆਫ
ਚੰਡੀਗੜ : ਪੰਜਾਬ ਕੈਬਨਿਟ ਵੱਲੋਂ ਅੱਜ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿਨਕੋ) ਤੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ 50,000 ਰੁਪਏ ਪ੍ਰਤੀ ਕਰਜ਼ਾ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ਰੀਬ ਵਰਗ ਪੱਖੀ ਇਸ ਪਹਿਲਕਦਮੀ ਨਾਲ ਅਨੁਸੂਚਿਤ ਜਾਤੀ, ਦਿਵਿਆਂਗ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਨਾਲ ਸਬੰਧਿਤ ਕਰਜ਼ਦਾਰਾਂ ਨੂੰ ਲਾਭ ਪਹੁੰਚੇਗਾ।
ਇੱਥੇ ਪੜ੍ਹੋ ਹੋਰ ਖ਼ਬਰਾਂ: ਸੇਵਾ ਸਿੰਘ ਸੇਖਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ
ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫੈਸਲੇ ਅਤੇ ਹਾਲ ਹੀ ਦੌਰਾਨ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੀ ਕਰਜ਼ਾ ਰਾਹਤ ਦੀ ਸ਼ਲਾਘਾ ਕੀਤੀ। ਇਸ ਫੈਸਲੇ ਤਹਿਤ ਕੁੱਲ ਮਿਲਾ ਕੇ 62.46 ਕਰੋੜ ਰੁਪਏ ਰਕਮ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ ਜੋ ਕਿ 31 ਮਾਰਚ, 2021 ਤੱਕ ਦਿੱਤੇ ਗਏ ਕਰਜ਼ਿਆਂ 'ਤੇ ਲਾਗੂ ਹੋਵੇਗੀ ਅਤੇ ਮਾਫ ਕੀਤੀ ਗਈ ਕਰਜ਼ਾ ਰਕਮ 30 ਜੂਨ, 2021 ਨੂੰ ਨਿਰਧਾਰਿਤ ਕੀਤੀ ਜਾਵੇਗੀ। ਇਸ ਦੇ ਹਿਸਾਬ ਨਾਲ ਪੀ.ਐਸ.ਸੀ.ਐਫ.ਸੀ. ਦੇ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਅਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 20.98 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੇਗੀ।
ਪੜ੍ਹੋ ਹੋਰ ਖ਼ਬਰਾਂ : ਕਾਬੁਲ ਹਵਾਈ ਅੱਡੇ 'ਤੇ 3000 ਰੁਪਏ 'ਚ ਮਿਲ ਰਹੀ ਹੈ ਪਾਣੀ ਦੀ ਬੋਤਲ , 7500 ਰੁਪਏ 'ਚ ਚਾਵਲ ਦੀ ਪਲੇਟ
ਦੂਜੇ ਪਾਸੇ ਪੰਜਾਬ ਕੈਬਨਿਟ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ ਮੈਟ੍ਰਿਕ ਤੋਂ ਵਧਾ ਕੇ ਗਰੈਜੂਏਸ਼ਨ ਕਰਨ ਦਾ ਫੈਸਲਾ ਲਿਆ ਗਿਆ।ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ (ਦਰਜਾ-3) ਸੇਵਾ ਨਿਯਮਾਂ, 1988 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
-PTC News