Sat, Apr 20, 2024
Whatsapp

ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ 'ਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ

Written by  Jashan A -- January 15th 2020 11:50 AM
ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ 'ਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ

ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ 'ਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ

ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ 'ਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ,ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਵਾਦਤ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਦੇ ਸਬੰਧ ਵਿੱਚ ਸਦਨ ਦੀ ਇੱਛਾ ਅਨੁਸਾਰ ਕਦਮ ਚੁੱਕੇਗੀ।ਇਹ ਫੈਸਲਾ ਇੱਥੇ ਮੰਗਲਵਾਰ ਨੂੰ ਪੰਜਾਬ ਮੰਤਰੀ ਪਰਿਸ਼ਦ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਗੈਰ ਰਸਮੀ ਵਿਚਾਰਚਰਚਾ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਗੈਰ-ਸੰਵਿਧਾਨਿਕ ਅਤੇ ਵੱਖਵਾਦੀ ਪਹੁੰਚ ਵਾਲੇ ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ. ਦੀਆਂ ਉਲਝਣਾਂ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਉਕਤ ਮੁੱਦਿਆਂ ਨੂੰ ਲੈ ਕੇ ਦੇਸ਼ ਭਰ ਵਿੱਚ ਫੈਲੀ ਹਿੰਸਾ 'ਤੇ ਵੀ ਚਿੰਤਾ ਜ਼ਾਹਰ ਕੀਤੀ, ਜਿਸ ਨਾਲ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਵੱਡੀ ਚੁਣੌਤੀ ਦਰਪੇਸ਼ ਹੈ। ਹੋਰ ਪੜ੍ਹੋ: ਪੰਜਾਬ ਕੈਬਨਿਟ ਵੱਲੋਂ ਸਕੂਲ ਦੇ ਅਧਿਆਪਨ ਅਤੇ ਗੈਰ-ਅਧਿਆਪਨ ਕਾਡਰ ਲਈ ਸੇਵਾਵਾਂ ਨਿਯਮਾਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਮੰਤਰੀ ਮੰਡਲ ਦਾ ਵਿਚਾਰ ਹੈ ਕਿ 16-17 ਜਨਵਰੀ ਨੂੰ ਰਾਜ ਵਿਧਾਨ ਸਭਾ ਦੇ ਦੋ-ਦਿਨਾ ਵਿਸ਼ੇਸ਼ ਸੈਸ਼ਨ ਦੌਰਾਨ ਇਹ ਮਾਮਲਾ ਉਠਾਇਆ ਜਾਣਾ ਲਾਜ਼ਮੀ ਹੈ ਅਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਸੀ ਕਿ ਸਰਕਾਰ ਨੂੰ ਸਦਨ ਦੀ ਇੱਛਾ ਅਨੁਸਾਰ ਚੱਲਣਾ ਚਾਹੀਦਾ ਹੈ। ਮੰਤਰੀ ਮੰਡਲ ਨੇ ਮੁੱਖ ਮੰਤਰੀ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਕਿ ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ. ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਉਲੰਘਣਾ ਕਰਦੇ ਹਨ, ਜੋ ਦੇਸ਼ ਦੀ ਨੀਂਹ ਦਾ ਅਧਾਰ ਹੈ। ਐਡਵੋਕੇਟ ਜਨਰਲ ਅਤੁਲ ਨੰਦਾ ਨੇ ਮੰਤਰੀ ਮੰਡਲ ਦੇ ਸਾਹਮਣੇ ਇਸ ਮਾਮਲੇ ਬਾਰੇ ਕਾਨੂੰਨੀ ਦ੍ਰਿਸ਼ਟੀਕੋਣ ਪੇਸ਼ ਕੀਤਾ।ਬੁਲਾਰੇ ਨੇ ਕਿਹਾ ਕਿ ਸਰਕਾਰ ਸਦਨ ਦੀ ਸਿਫਾਰਸ਼ ਅਨੁਸਾਰ ਇਸ ਮੁੱਦੇ ਨਾਲ ਨਜਿੱਠਣ ਲਈ ਆਪਣੀ ਰਣਨੀਤੀ ਤਿਆਰ ਕਰੇਗੀ। -PTC News


Top News view more...

Latest News view more...