Wed, May 15, 2024
Whatsapp

ਪੰਜਾਬ ਕੈਬਨਿਟ ਦਾ ਅਹਿਮ ਫੈਸਲਾ ,ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਮਿਲੇਗੀ ਉਮਰ ਕੈਦ ਦੀ ਸਜ਼ਾ

Written by  Shanker Badra -- August 21st 2018 01:42 PM -- Updated: August 21st 2018 01:54 PM
ਪੰਜਾਬ ਕੈਬਨਿਟ ਦਾ ਅਹਿਮ ਫੈਸਲਾ ,ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਮਿਲੇਗੀ ਉਮਰ ਕੈਦ ਦੀ ਸਜ਼ਾ

ਪੰਜਾਬ ਕੈਬਨਿਟ ਦਾ ਅਹਿਮ ਫੈਸਲਾ ,ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਮਿਲੇਗੀ ਉਮਰ ਕੈਦ ਦੀ ਸਜ਼ਾ

ਪੰਜਾਬ ਕੈਬਨਿਟ ਦਾ ਅਹਿਮ ਫੈਸਲਾ ,ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਮਿਲੇਗੀ ਉਮਰ ਕੈਦ ਦੀ ਸਜ਼ਾ:ਪੰਜਾਬ ਅੰਦਰ ਆਏ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ।ਜਿਸ ਸਬੰਧੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ। ਜਿਸ ਤਹਿਤ ਸਾਰੇ ਪਵਿੱਤਰ ਧਾਰਮਿਕ ਗ੍ਰੰਥ ਜਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ, ਗੀਤਾ, ਕੁਰਾਨ ਅਤੇ ਬਾਈਬਲ ਆਦਿ ਦੀ ਬੇਅਦਬੀ ਹੋਣ 'ਤੇ ਸੰਬੰਧਤ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ।ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਨੇ ਪੁਰਾਣੇ ਬਿੱਲ 'ਚ ਸੋਧ ਕਰਕੇ ਇਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੀਤਾ, ਕੁਰਾਨ ਤੇ ਬਾਈਬਲ ਸਾਰਿਆਂ ਨੂੰ ਸ਼ਾਮਲ ਕੀਤਾ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ 'ਚ ਹੁਣ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ।ਇਸ ਦੇ ਨਾਲ ਹੀ ਧਾਰਮਿਕ ਚਿੰਨ੍ਹਾਂ ਅਤੇ ਥਾਵਾਂ ਦੀ ਬੇਅਦਬੀ ਕਰਨ 'ਤੇ ਸਜ਼ਾ ਦੀ ਮਿਆਦ 2 ਤੋਂ ਵਧਾ ਕੇ 10 ਸਾਲ ਕਰ ਦਿੱਤੀ ਗਈ ਹੈ। -PTCNews


Top News view more...

Latest News view more...