Fri, Apr 26, 2024
Whatsapp

ਪੰਜਾਬ ਕੈਬਿਨਟ ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਲਿਆ ਫ਼ੈਸਲਾ

Written by  Riya Bawa -- August 26th 2021 06:50 PM -- Updated: August 26th 2021 08:02 PM
ਪੰਜਾਬ ਕੈਬਿਨਟ ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਲਿਆ ਫ਼ੈਸਲਾ

ਪੰਜਾਬ ਕੈਬਿਨਟ ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਲਿਆ ਫ਼ੈਸਲਾ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ (Punjab Cabinet Meeting) ਵਿੱਚ ਅਹਿਮ ਫੈਸਲੇ ਲਏ ਗਏ ਹਨ। ਇਸ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਐਕਸ-ਪੋਸਟ ਫੈਕਟੋ ਪ੍ਰਵਾਨਗੀ ਤਹਿਤ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਵਲੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਲੋੜ ਪੈਣ 'ਤੇ ਭਵਿੱਖ ਵਿਚ ਵੀ ਅਜਿਹੀ ਰਾਹਤ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਚਾਹੁੰਦੇ ਹਨ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਦੇ ਸਾਰੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਇਸ ਤੋਂ ਪਹਿਲਾਂ ਮੰਤਰੀ ਮੰਡਲ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਿਤੀ 21 ਨਵੰਬਰ 2002 ਨੂੰ ਬਣੀ ਪੰਜਾਬ ਸਰਕਾਰ ਦੀ ਨੀਤੀ ਅਧੀਨ ਕਵਰ ਨਾ ਕੀਤੇ ਗਏ ਉਮੀਦਵਾਰਾਂ ਨੂੰ ਢਿੱਲ ਦੇਣ ਸਬੰਧੀ ਮਨਜ਼ੂਰੀ ਦਿੰਦਿਆਂ ਮੁੱਖ ਮੰਤਰੀ ਨੂੰ ਨਿਯਮਾਂ ਵਿੱਚ ਹੋਰ ਬਦਲਾਅ ਕਰਨ ਦੇ ਅਧਿਕਾਰ ਦਿੱਤੇ ਗਏ। -PTC News


Top News view more...

Latest News view more...