Fri, Apr 26, 2024
Whatsapp

ਪੰਜਾਬ ਕੈਬਨਿਟ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

Written by  Shanker Badra -- August 23rd 2018 01:58 PM
ਪੰਜਾਬ ਕੈਬਨਿਟ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਪੰਜਾਬ ਕੈਬਨਿਟ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਪੰਜਾਬ ਕੈਬਨਿਟ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ:ਅੱਜ ਸਵੇਰੇ ਨਾਮਵਰ ਪੱਤਰਕਾਰ ਤੇ ਉੱਘੇ ਲੇਖਕ ਕੁਲਦੀਪ ਨਈਅਰ ਦਾ ਦਿੱਲੀ 'ਚ ਦੇਹਾਂਤ ਹੋ ਗਿਆ ਹੈ।ਉਹ 95 ਵਰ੍ਹਿਆਂ ਦੇ ਸਨ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅੱਜ ਕੁਲਦੀਪ ਨਈਅਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰਿਆ ਹੈ। ਮੰਤਰੀ ਮੰਡਲ ਨੇ ਕਿਹਾ ਕਿ ਕੁਲਦੀਪ ਨਈਅਰ ਇੱਕ ਵਿਦਵਾਨ ਲੇਖਕ ਸਨ ਜਿਨ੍ਹਾਂ ਨੇ ਮੋਹਰੀ ਅਖ਼ਬਾਰਾਂ ਤੇ ਰਸਾਲਿਆਂ ਵਿੱਚ ਆਪਣੇ ਕਾਲਮਾਂ ਰਾਹੀਂ ਸਿਆਸਤ ਤੇ ਚਲੰਤ ਮਾਮਲਿਆਂ 'ਤੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਭਾਰਤੀ ਅਤੇ ਕੌਮਾਂਤਰੀ ਮੁੱਦਿਆਂ 'ਤੇ ਵੱਖ-ਵੱਖ ਲੇਖਾਂ ਨੂੰ ਕਲਮਬੱਧ ਕੀਤਾ। ਪੰਜਾਬ ਦਾ ਸਪੂਤ ਹੋਣ ਦੇ ਨਾਤੇ ਉਨ੍ਹਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕਰਦਿਆਂ ਮੰਤਰੀ ਮੰਡਲ ਨੇ ਕਿਹਾ ਕਿ ਨਈਅਰ ਵੱਲੋਂ ਭਾਰਤ-ਪਾਕਿ ਰਿਸ਼ਤਿਆਂ ਨੂੰ ਬਿਹਤਰ ਬਣਾਉਣ ਅਤੇ ਦੋਵਾਂ ਮੁਲਕਾਂ ਦੇ ਲੋਕਾਂ ਦਰਮਿਆਨ ਆਪਸੀ ਮੋਹ-ਪਿਆਰ, ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਕੀਤੇ ਗਏ ਨਿੱਗਰ ਉਪਰਾਲਿਆਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। -PTCNews


Top News view more...

Latest News view more...