ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਇਜਲਾਸ ਸਬੰਧੀ ਕੀਤੀ ਜਾਵੇਗੀ ਚਰਚਾ

Punjab Cabinet

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਭਵਨ ਸੈਕਟਰ 3 ‘ਚ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ‘ਚ 20 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਸਬੰਧੀ ਚਰਚਾ ਕੀਤੀ ਜਾਵੇਗੀ। ਉਥੇ ਹੀ ਮੀਟਿੰਗ ‘ਚ ਬਜਟ ਇਜਲਾਸ ਨਾਲ ਸਬੰਧਤ ਏਜੰਡੇ ਵੀ ਪਾਸ ਕੀਤੇ ਜਾਣਗੇ।

ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ‘ਚ ਕਈ ਹੋਰ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਦਾ ਬਜਟ ਇਜਲਾਸ 20 ਫਰਵਰੀ ਤੋਂ 28 ਫਰਵਰੀ ਤੱਕ ਚੱਲੇਗਾ ਤੇ 25 ਫਰਵਰੀ ਨੂੰ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ।

-PTC News