Sun, May 19, 2024
Whatsapp

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ

Written by  Shanker Badra -- June 06th 2019 12:10 PM -- Updated: June 06th 2019 12:17 PM
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ:ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ।ਹੁਣ ਸਭ ਦੀ ਨਿਗ੍ਹਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੱਘ ਸਿੱਧੂ ਉੱਤੇ ਹੈ ਕਿ ਉਹ ਮੀਟਿੰਗ ਵਿਚ ਹਿੱਸਾ ਲੈਂਦੇ ਹਨ ਜਾਂ ਨਹੀਂ।ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਅਜੇ ਤੱਕ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਨਹੀਂ ਪਹੁੰਚੇ।ਇਸ ਤੋਂ ਸਾਫ਼ ਲੱਗਦਾ ਹੈ ਕਿ ਸਿੱਧੂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਨਾਰਾਜ਼ ਚੱਲ ਰਹੇ ਹਨ। [caption id="attachment_303926" align="aligncenter" width="300"]Punjab cabinet meeting Start, Not reached Navjot Sidhu ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ[/caption] ਦਰਅਸਲ 'ਚ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਛਿੜੇ ਯੁੱਧ ਮਗਰੋਂ ਇਹ ਪਹਿਲਾ ਮੌਕਾ ਹੋਵੇਗਾ ਕਿ ਦੋਵੇਂ ਆਹਮੋ-ਸਾਹਮਣੇ ਹੋਣਗੇ।ਇਸ ਮੀਟਿੰਗ ਤੋਂ ਪਹਿਲਾਂ ਇਸ ਗੱਲ ਨੂੰ ਲੈ ਕੇ ਖ਼ਦਸ਼ਾ ਬਣਿਆ ਹੋਇਆ ਹੈ ਕਿ ਸਿੱਧੂ ਮੀਟਿੰਗ ਵਿਚ ਹਿੱਸਾ ਲੈਂਦੇ ਵੀ ਹਨ ਜਾਂ ਨਹੀਂ।ਇਸ ਤੋਂ ਪਹਿਲਾਂ ਵੀ ਸਿੱਧੂ ਕੁਝ ਮੌਕਿਆਂ 'ਤੇ ਕੈਬਨਿਟ ਤੋਂ ਦੂਰ ਰਹੇ ਸਨ। [caption id="attachment_303922" align="aligncenter" width="300"]Punjab cabinet meeting Start, Not reached Navjot Sidhu ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ[/caption] ਜੇਕਰ ਸਿੱਧੂ ਮੀਟਿੰਗ ਵਿਚ ਹਿੱਸਾ ਨਹੀਂ ਲੈਂਦੇ ਹਨ ਤਾਂ ਉਨ੍ਹਾਂ ਦੀ ਪਰੇਸ਼ਾਨੀ ਵੱਧ ਸਕਦੀ ਹੈ ਕਿਉਂਕਿ ਉਹ ਪਹਿਲਾਂ ਵੀ 30 ਮਈ ਨੂੰ ਮੁੱਖ ਮੰਤਰੀ ਵੱਲੋਂ ਸੱਦੀ ਹੋਈ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਸਨ।ਇਕ ਦਿਨ ਪਹਿਲਾਂ ਹੀ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿਚ ਉਨ੍ਹਾਂ ਨੂੰ ਸੱਦਿਆ ਨਹੀਂ ਗਿਆ ਸੀ। [caption id="attachment_303923" align="aligncenter" width="300"]Punjab cabinet meeting Start, Not reached Navjot Sidhu ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ , ਅਜੇ ਤੱਕ ਨਹੀਂ ਪਹੁੰਚੇ ਨਵਜੋਤ ਸਿੱਧੂ[/caption] ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਸ਼ਹਿਰੀ ਖੇਤਰਾਂ ਵਿਚ ਕਾਂਗਰਸ ਨੂੰ ਹੋਏ ਨੁਕਸਾਨ ਲਈ ਮੁੱਖ ਮੰਤਰੀ ਨੇ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਜਦਕਿ ਸਿੱਧੂ ਨੇ ਵੀ ਮੁੱਖ ਮੰਤਰੀ 'ਤੇ ਪਲਟਵਾਰ ਕਰਦਿਆਂ ਕਿਹਾ ਸੀ ਕਿ ਜਲੰਧਰ, ਪਟਿਆਲਾ, ਲੁਧਿਆਣਾ ਜਿਹੇ ਸ਼ਹਿਰਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਹੋਈ ਹੈ। -PTCNews


Top News view more...

Latest News view more...

LIVE CHANNELS
LIVE CHANNELS