ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, CAA ‘ਤੇ ਸਕਦੀ ਹੈ ਚਰਚਾ !

Punjab Cabinet

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, CAA ‘ਤੇ ਸਕਦੀ ਹੈ ਚਰਚਾ !,ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੜ ਤੋਂ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸ਼ਾਮ 4: 30 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

Punjab Cabinetਮੀਟਿੰਗ ਵਿੱਚ 16 ਤੇ 17 ਜਨਵਰੀ ਨੂੰ ਸੱਦੇ ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵਿੱਚ ਲਿਆਂਦੇ ਜਾ ਰਹੇ ਕਾਰਜਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਸੂਤਰਾਂ ਅਨੁਸਾਰ ਸੂਬਾ ਸਰਕਾਰ ਵਿਧਾਨ ਸਭਾ ਦੇ ਸੈਸ਼ਨ ਵਿੱਚ ਨਾਗਰਿਕਤਾ ਸੋਧ ਐਕਟ (ਸੀਏਏ) ਦਾ ਮੁੱਦਾ ਵੀ ਲਿਆਉਣ ਉੱਪਰ ਚਰਚਾ ਕਰ ਰਹੀ ਹੈ ਅਤੇ ਇਸ ਦੇ ਵੱਖ-ਵੱਖ ਪੱਖਾਂ ਨੂੰ ਘੋਖਿਆ ਦਾ ਰਿਹਾ ਹੈ।

ਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਮੇਜਰ ਜਨਰਲ ਐਸ.ਪੀ.ਐਸ. ਗਰੇਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Punjab Cabinetਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਨਾਗਰਿਕਤਾ ਸੋਧ ਐਕਟ ਪੰਜਾਬ ਵਿੱਚ ਲਾਗੂ ਨਹੀਂ ਕਰਨਗੇ। ਇਸ ਮੁੱਦੇ ਉੱਪਰ ਵੀ ਕੈਬਨਿਟ ਮੀਟਿੰਗ ਵਿੱਚ ਚਰਚਾ ਹੋ ਸਕਦੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News