Advertisment

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ

author-image
Riya Bawa
Updated On
New Update
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ
Advertisment
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨਿੱਤ ਨਵੇਂ ਤੇ ਵੱਡੇ ਫੈਸਲੇ ਲੈ ਰਹੀ ਹੈ। ਇਸ ਵਿਚਕਾਰ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਵੱਡੇ ਫੈਸਲੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਤਿੰਨ ਵਜੇ ਹੋਏਗੀ ਤੇ ਉਸ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਜਾਣਕਾਰੀ ਦੇਣਗੇ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਚੰਨੀ ਸਰਕਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ।
Advertisment
ਕੈਬਨਿਟ ਮੀਟਿੰਗ ਵਿੱਚ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸੰਕੇਤ ਦਿੱਤਾ ਹੈ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਤੋਂ ਲਿਆ ਜਾ ਰਿਹਾ ਹੈ। ਦਰਅਸਲ ਅਜੇ ਲੰਘੇ ਕੱਲ੍ਹ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਇਆ ਗਿਆ ਸੀ। ਚੋਣਾਂ ਕਾਰਨ ਪੰਜਾਬ ਸਰਕਾਰ ਹਰ ਫੈਸਲੇ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਪੰਜਾਬ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ। ਹਾਸਲ ਜਾਣਕਾਰੀ ਅਨੁਸਾਰ ਕੈਬਨਿਟ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕਰੀਬ 30 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ ਹਨ। Punjab CM announces relief of Rs 3100 each for construction workers of BOCW Welfare Board ਦੱਸਣਯੋਗ ਹੈ ਕਿ ਬੀਤੇ ਦਿਨੀ ਕਈ ਅਹਿਮ ਮੁੱਦਿਆਂ ਨੂੰ ਲੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਚੱਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨਿੱਤ ਵੱਡੇ ਫੈਸਲੇ ਲਏ ਰਹੇ ਹਨ। publive-image -PTC News-
punjab-government punjab-congress punjab-cabinet-meeting
Advertisment

Stay updated with the latest news headlines.

Follow us:
Advertisment