Wed, Apr 24, 2024
Whatsapp

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

Written by  Shanker Badra -- October 14th 2020 10:37 AM
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ:ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਜਾ ਰਹੀ ਹੈ।ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਕਿਸਾਨਾਂ ਦੇ ਅਲਟੀਮੇਟਮ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਅੱਜ ਕੋਈ ਫੈਸਲਾ ਹੋ ਸਕਦਾ ਹੈ। [caption id="attachment_439883" align="aligncenter" width="759"]Punjab Cabinet meeting will be held this afternoon through video conferencing ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ[/caption] ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਇਕ ਪ੍ਰੋਗਾਮ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਗੱਲ ਨੂੰ ਤਸਦੀਕ ਕੀਤਾ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਵਿਧਾਨ ਸਭਾ ਸੈਸ਼ਨ ਸੱਦਣ ਬਾਰੇ ਵਿਚਾਰ ਹੋਵੇਗਾ ,ਜਦਕਿ ਮੰਗਲਵਾਰ ਨੂੰ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਇਜਲਾਸ ਸੱਦਣ ਦੀ ਮੰਗ ਦੁਹਰਾਈ ਸੀ। [caption id="attachment_439885" align="aligncenter" width="700"] Punjab Cabinet meeting will be held this afternoon through video conferencing ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ[/caption] ਜ਼ਿਕਰਯੋਗ ਹੈ ਕਿ ਕੇਂਦਰੀ ਕਨੂੰਨਾਂ ਨੂੰ ਲੈ ਕੇ ਕਿਸਾਨਾ ਦਾ ਇਕ ਵਫ਼ਦ ਅੱਜ ਕੇਂਦਰ ਸਰਕਾਰ ਨੂੰ ਵੀ ਮਿਲਣ ਜਾ ਰਿਹਾ ਹੈ। ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿਚ ਲੋਕ ਡਾਊਨ ਤੋਂ ਬਾਅਦ ਪੰਜਾਬ ਵਿਚ ਵਿੱਦਿਅਕ ਅਦਾਰਿਆਂ ਨੂੰ ਵਧੇਰੇ ਖੋਲ੍ਹਣ ਬਾਰੇ ਵੀ ਚਰਚਾ ਹੋ ਸਕਦੀ ਹੈ। [caption id="attachment_439884" align="aligncenter" width="700"] Punjab Cabinet meeting will be held this afternoon through video conferencing ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ[/caption] ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਕਬੂਲ ਕਰ ਲਿਆ ਹੈ, ਜਿਸ ਦੇ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਕੇਂਦਰ ਨਾਲ ਮੁਲਾਕਾਤ ਕਰੇਗੀ। -PTCNews educare


Top News view more...

Latest News view more...