Tue, Apr 30, 2024
Whatsapp

ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ

Written by  Shanker Badra -- August 15th 2019 10:34 AM
ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ:ਰੋਪੜ : 73ਵੇਂ ਆਜ਼ਾਦੀ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ ਹੈ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਰਜ਼ੀਆ ਸੁਲਤਾਨਾ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪਰੇਡ ਤੋਂ ਸਲਾਮੀ ਲਈ ਹੈ। [caption id="attachment_329222" align="aligncenter" width="300"]Punjab cabinet minister Razia Sultana hoisted National flag at Ropar ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ[/caption] ਇਸ ਮੌਕੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਦੇਸ਼ ਵਾਸੀਆ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਮੁੱਖ ਯੋਗਦਾਨ ਰਿਹਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਦੱਸਿਆ ਕਿ ਪੰਜਾਬ ਨੂੰ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਤਰੱਕੀ ਦੀ ਰਾਹ 'ਤੇ ਪਾਇਆ ਜਾ ਰਿਹਾ ਹੈ। [caption id="attachment_329223" align="aligncenter" width="300"]Punjab cabinet minister Razia Sultana hoisted National flag at Ropar ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ[/caption] ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਦਿਵਸ ਸਮਾਗਮ ਵੀ ਸਰਕਾਰ ਵੱਲੋਂ ਮਨਾਏ ਜਾਣ ਦੀ ਗੱਲ ਆਖੀ। ਇਸ ਮੌਕੇ 'ਤੇ ਉਨ੍ਹਾਂ ਜਰੂਰਤਮੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾ ਵੰਡੀਆਂ ਤੇ ਦੇਸ਼ ਦੀ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਗੁਲਾਟੀਆ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਹਨ। -PTCNews


Top News view more...

Latest News view more...