Sat, Apr 20, 2024
Whatsapp

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਤਨੀ ਤੇ ਬੇਟਾ ਨਿਕਲੇ ਕੋਰੋਨਾ ਪਾਜ਼ੀਟਿਵ

Written by  Shanker Badra -- July 16th 2020 11:48 AM
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਤਨੀ ਤੇ ਬੇਟਾ ਨਿਕਲੇ ਕੋਰੋਨਾ ਪਾਜ਼ੀਟਿਵ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਤਨੀ ਤੇ ਬੇਟਾ ਨਿਕਲੇ ਕੋਰੋਨਾ ਪਾਜ਼ੀਟਿਵ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਤਨੀ ਤੇ ਬੇਟਾ ਨਿਕਲੇ ਕੋਰੋਨਾ ਪਾਜ਼ੀਟਿਵ:ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਜਿੱਥੇ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ ,ਓਥੇ ਹੀ ਕੋਰੋਨਾ ਨੇ ਹੁਣ ਪੰਜਾਬ ਮੰਤਰੀ ਮੰਡਲ ਵਿੱਚ ਦਸਤਕ ਦਿੱਤੀ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਬਾਜਵਾ ਦਾ ਪਰਿਵਾਰ ਵੀ ਕੋਰੋਨਾ ਦੀ ਲਪੇਟ 'ਚ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਬੀਤੇ ਦਿਨੀਂ ਹੀ ਮੰਤਰੀ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲਏ ਗਏ ਸਨ। ਇਸ ਤੋਂ ਇਲਾਵਾ ਜੋ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਸਨ ,ਉਨ੍ਹਾਂ ਦੇ ਵੀ ਟੈਸਟ ਕੀਤੇ ਜਾ ਰਹੇ ਹਨ। [caption id="attachment_418327" align="aligncenter" width="300"] ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਤਨੀ ਤੇ ਬੇਟਾ ਨਿਕਲੇ ਕੋਰੋਨਾ ਪਾਜ਼ੀਟਿਵ[/caption] ਦੱਸਣਯੋਗ ਹੈ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉੁਨ੍ਹਾਂ ਦੇ ਟੈਸਟ ਕੀਤੇ ਗਏ ਅਤੇ ਸਾਰਾ ਕੁੱਝ ਠੀਕ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਬਾਜਵਾ ਨੇ ਬੀਤੇ ਦਿਨੀਂ ਆਪਣੇ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ, ਆਈ.ਏ.ਐਸ.ਅਧਿਕਾਰੀ ਵਿਪੁਲ ਉੱਜਵਲ ਨਾਲ ਇਕ ਘੰਟੇ ਤੋਂ ਵੀ ਵੱਧ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿਚ ਹੋਰ ਵੀ ਕਈ ਅਧਿਕਾਰੀ ਹਾਜ਼ਰ ਸਨ। ਜਿਸ ਤੋਂ ਬਾਅਦ ਵਿਪੁਲ ਉੱਜਵਲ ਅਤੇ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੋਪੜ ਵੀ ਪਾਜ਼ਿਟਿਵ ਆਏ ਸਨ। [caption id="attachment_418328" align="aligncenter" width="300"] ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਤਨੀ ਤੇ ਬੇਟਾ ਨਿਕਲੇ ਕੋਰੋਨਾ ਪਾਜ਼ੀਟਿਵ[/caption] ਦੱਸ ਦੇਈਏ ਕਿ ਉਕਤ ਮੀਟਿੰਗ ਤੋਂ ਦੂਜੇ ਹੀ ਦਿਨ ਵਿਪੁਲ ਉੱਜਵਲ ਦੀ ਰਿਪੋਰਟ ਪਾਜ਼ਿਟਿਵ ਆਉਣ ਮਗਰੋਂ  ਬਾਜਵਾ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਸੀ ਪਰ ਉਸ ਵੇਲੇ ਰਿਪੋਰਟ ਨੈਗੇਟਿਵ ਆਈ ਸੀ। ਇਸ ਮਗਰੋਂ ਬਾਜਵਾ ਦੀ ਸਿਹਤ ਢਿੱਲੀ ਰਹਿਣ ਲੱਗੀ ਸੀ। ਜਿਸ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਸੀ, ਜਿਸ ’ਤੇ ਦੁਬਾਰਾ ਸੈਂਪਲ ਦਿੱਤਾ ਗਿਆ ,ਜਿਸ ਦੀ ਰਿਪੋਰਟ ਮੰਗਲਵਾਰ ਸ਼ਾਮ ਨੂੰ ਪਾਜ਼ਿਟਿਵ ਆ ਗਈ ਹੈ। -PTCNews


Top News view more...

Latest News view more...