Thu, Apr 25, 2024
Whatsapp

ਪੰਜਾਬ ਕੈਬਨਿਟ ਵੱਲੋਂ ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ ਉਤੇ ਵਿਆਜ ਦਰ ਘਟਾਉਣ ਦੀ ਪ੍ਰਵਾਨਗੀ

Written by  Shanker Badra -- November 07th 2021 06:35 PM
ਪੰਜਾਬ ਕੈਬਨਿਟ ਵੱਲੋਂ ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ ਉਤੇ ਵਿਆਜ ਦਰ ਘਟਾਉਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ ਉਤੇ ਵਿਆਜ ਦਰ ਘਟਾਉਣ ਦੀ ਪ੍ਰਵਾਨਗੀ

ਚੰਡੀਗੜ੍ਹ : ਸੂਬੇ ਭਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਫੈਸਲੇ ਨਾਲ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਅਧੀਨ ਗਪਗ 40,000 ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਇਹ ਕਦਮ ਵੱਖ-ਵੱਖ ਇੰਪਰੂਵਮੈਂਟ ਟਰੱਸਟਾਂ ਪਾਸੋਂ ਵਾਰ-ਵਾਰ ਪ੍ਰਾਪਤ ਹੋਈਆਂ ਅਪੀਲਾਂ ਉਤੇ ਚੁੱਕਿਆ ਗਿਆ ਹੈ ,ਜਿਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਅਲਾਟੀਆਂ ਪਾਸੋਂ ਵਸੂਲ ਕੀਤੀ ਜਾਣ ਵਾਲੀ ਵੱਧ ਰਕਮ ਉਤੇ ਵਿਆਜ ਦਰ ਜਾਂ ਤਾਂ ਮੁਆਫ਼ ਕਰ ਦਿਤੀ ਜਾਵੇ ਜਾਂ ਘਟਾ ਦਿੱਤੀ ਜਾਵੇ। ਵਿਧਾਨ ਸਭਾ ਦੇ ਇਜਲਾਸ 11 ਨਵੰਬਰ ਨੂੰ ਇਕ ਦਿਨ ਲਈ ਹੋਰ ਹੋਵੇਗਾ ਅਨੇਕਾਂ ਵਿਧਾਨਕ ਕਾਰਜਾਂ/ਕਰਤੱਵਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਇਜਲਾਸ ਇਕ ਦਿਨ ਹੋਰ ਵਧਾ ਕੇ 11 ਨਵੰਬਰ (ਵੀਰਵਾਰ) ਨੂੰ ਵੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਹ ਇਜਲਾਸ ਇਕ ਦਿਨ 8 ਨਵੰਬਰ, 2021 (ਸੋਮਵਾਰ) ਨੂੰ ਹੋਵੇਗਾ। ਇਸ ਨਾਲ ਹੁਣ ਵਿਧਾਨ ਸਭਾ ਦਾ ਸੈਸ਼ਨ ਹੁਣ 8 ਨਵੰਬਰ ਅਤੇ 11 ਨਵੰਬਰ ਨੂੰ ਦੋ ਦਿਨ ਦਿਨ ਲਈ ਹੋਵੇਗਾ। ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਰੂਲਜ਼-2021 ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਟਿਸ਼ੂ ਕਲਚਰ ਬੇਸਡ ਸੀਡਰ ਪੋਟੈਟੋ ਰੂਲਜ਼-2021’ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਨੂੰ ਆਲੂ ਬੀਜ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਹ ਕਦਮ ਇਕ ਲੱਖ ਹੈਕਟੇਅਰ ਰਕਬੇ ਤੋਂ ਆਲੂਆਂ ਦੀ 4 ਲੱਖ ਮੀਟਰਕ ਟਨ ਪੈਦਾਵਾਰ ਵਧਾਉਣ ਲਈ ਸੂਬਾ ਸਰਕਾਰ ਦੇ ਖੇਤੀ ਵੰਨ-ਸੁਵੰਨਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਵੀ ਸਹਾਈ ਹੋਵੇਗਾ। ਇਸ ਫੈਸਲੇ ਨਾਲ ਪੰਜਾਬ, ਟਿਸ਼ੂ ਕਲਚਰ ਅਧਾਰਿਤ ਪ੍ਰਮਾਣੀਕਰਨ ਦੀ ਸਹੂਲਤ ਵਾਲਾ ਮੁਲਕ ਦਾ ਪਹਿਲਾ ਸੂਬਾ ਬਣ ਜਾਵੇਗਾ ਜਿਸ ਨਾਲ ਜਲੰਧਰ-ਕਪੂਰਥਲਾ ਆਲੂਆਂ ਦੀ ਬਰਾਮਦ ਧੁਰੇ ਵਜੋਂ ਵਿਕਸਤ ਹੋਵੇਗਾ।ਇਸੇ ਦੌਰਾਨ ਮੰਤਰੀ ਮੰਡਲ ਨੇ ‘ਪੰਜਾਬ ਫਲ ਨਰਸਰੀ ਐਕਟ-2021’ ਵਿਚ ਸੋਧ ਕਰਕੇ ‘ਪੰਜਾਬ ਬਾਗਬਾਨੀ ਨਰਸਰੀ ਬਿੱਲ-2021’ ਵਿਧਾਨ ਸਭਾ ਦੇ ਇਜਲਾਸ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਧੀ ਹੋਈ ਪੈਨਸ਼ਨ ਚੈੱਕਾਂ ਰਾਹੀਂ ਅਦਾ ਕਰਨ ਦੀ ਕਾਰਜ-ਬਾਅਦ ਪ੍ਰਵਾਨਗੀ ਮੰਤਰੀ ਮੰਡਲ ਨੇ ਜੁਲਾਈ, 2021 ਮਹੀਨੇ ਦੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਕੀਮਾਂ ਦੇ ਤਹਿਤ ਵਧੀ ਹੋਈ ਪੈਨਸ਼ਨ ਦੀ ਅਦਾਇਗੀ ਦੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਵਿਚ ਇਕ ਵਾਰ ਲਈ ਢਿੱਲ ਦਿੱਤੀ ਗਈ ਹੈ ਅਤੇ ਉਸ ਤੋਂ ਬਾਅਦ ਪੈਨਸ਼ਨ ਦੀ ਵੰਡ ਪਹਿਲਾ ਵਾਂਗ ਬੈਂਕ ਖਾਤਿਆਂ ਵਿਚ ਸਿੱਧੀ ਅਦਾਇਗੀ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਕ ਜੁਲਾਈ 2021 ਤੋਂ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਅਧੀਨ ਪੈਨਸ਼ਨ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। -PTCNews


Top News view more...

Latest News view more...