Advertisment

ਪੰਜਾਬ ਕੈਬਨਿਟ ਨੇ ਸੂਬੇ ਭਰ ਦੀਆਂ ਅਦਾਲਤਾਂ ਵਿੱਚ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਦਿੱਤੀ ਪ੍ਰਵਾਨਗੀ

author-image
Shanker Badra
Updated On
New Update
ਪੰਜਾਬ ਕੈਬਨਿਟ ਨੇ ਸੂਬੇ ਭਰ ਦੀਆਂ ਅਦਾਲਤਾਂ ਵਿੱਚ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਦਿੱਤੀ ਪ੍ਰਵਾਨਗੀ
Advertisment
ਪੰਜਾਬ ਕੈਬਨਿਟ ਨੇ ਸੂਬੇ ਭਰ ਦੀਆਂ ਅਦਾਲਤਾਂ ਵਿੱਚ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਦਿੱਤੀ ਪ੍ਰਵਾਨਗੀ:ਸੁਲਤਾਨਪੁਰ ਲੋਧੀ : ਸੂਬੇ ਦੀ ਨਿਆਂ ਪ੍ਰਣਾਲੀ ਵੱਲੋਂ ਨਿਆਂ ਦੇਣ ਵਿੱਚ ਹੋਰ ਵਧੇਰੇ ਕੁਸ਼ਲਤਾ ਤੇ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੰਤਰੀ ਮੰਡਲ ਨੇ ਅੱਜ ਸੂਬੇ ਭਰ ਦੀਆਂ ਅਧੀਨ ਅਦਾਲਤਾਂ ਵਿੱਚ ਕੋਰਟ ਮੈਨੇਜਰ ਗ੍ਰੇਡ-2 ਦੀਆਂ 24 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ। PUNJAB CABINET OKAYS CREATION OF 24 POSTS OF COURT MANAGER GRADE-II IN SUBORDINATE COURTS ਪੰਜਾਬ ਕੈਬਨਿਟ ਨੇ ਸੂਬੇ ਭਰ ਦੀਆਂ ਅਦਾਲਤਾਂ ਵਿੱਚ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਦਿੱਤੀ ਪ੍ਰਵਾਨਗੀ ਇਹ ਫੈਸਲਾ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਅਤੇ ਹਾਈ ਕੋਰਟ ਦੇ ਰਜਿਸਟਰਾਰ ਪਾਸੋਂ ਪ੍ਰਾਪਤ ਤਜਵੀਜ਼ ਦੇ ਸੰਦਰਭ ਵਿੱਚ ਲਿਆ ਗਿਆ ਹੈ। ਇਸ ਤਜਵੀਜ਼ ਵਿੱਚ 10300-34800+4800 ਦੇ ਪੇਅ ਸਕੇਲ ’ਤੇ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਮੰਗ ਕੀਤੀ ਗਈ ਸੀ। PUNJAB CABINET OKAYS CREATION OF 24 POSTS OF COURT MANAGER GRADE-II IN SUBORDINATE COURTS ਪੰਜਾਬ ਕੈਬਨਿਟ ਨੇ ਸੂਬੇ ਭਰ ਦੀਆਂ ਅਦਾਲਤਾਂ ਵਿੱਚ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਦਿੱਤੀ ਪ੍ਰਵਾਨਗੀ ਇਨਾਂ ਅਸਾਮੀਆਂ ਵਿੱਚੋਂ 22 ਅਸਾਮੀਆਂ ਸੈਸ਼ਨ ਡਵੀਜ਼ਨਾਂ ਲਈ ਹੋਣਗੀਆਂ ਜਦਕਿ ਇੱਕ-ਇੱਕ ਅਸਾਮੀ ਚੰਡੀਗੜ ਅਤੇ ਹਾਈ ਕੋਰਟ ਲਈ ਹੋਵੇਗੀ। ਇਨਾਂ ਅਸਾਮੀਆਂ ਲਈ ਯੋਗਤਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਮਨੁੱਖੀ ਵਸੀਲਿਆਂ ਵਿੱਚ ਐਮ.ਬੀ.ਏ. ਜਾਂ ਕੋਰਟ ਮੈਨੇਜਮੈਂਟ ਵਿੱਚ ਐਮ.ਬੀ.ਏ. ਹੋਵੇਗੀ।ਉਮੀਦਵਾਰ ਨੂੰ ਕੰਪਿਊਟਰ/ਸੂਚਨਾ ਤਕਨਾਲੋਜੀ ਦਾ ਗਿਆਨ ਹੋਣਾ ਚਾਹੀਦਾ ਹੈ ਅਤੇ ਲਾਅ ਦਾ ਡਿਗਰੀ ਕਰਨ ਵਾਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment