Advertisment

ਪੰਜਾਬ ਕੈਬਨਿਟ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ

author-image
Shanker Badra
Updated On
New Update
ਪੰਜਾਬ ਕੈਬਨਿਟ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ
Advertisment
ਪੰਜਾਬ ਕੈਬਨਿਟ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ:ਸੁਲਤਾਨਪੁਰ ਲੋਧੀ : ਕੁਦਰਤੀ ਵਸੀਲਿਆਂ ਦੀ ਸਾਂਭ-ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੇ ਮੁੱਢਲੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਜ਼ੋਰਦਾਰ ਢੰਗ ਨਾਲ ਰੋਕਣ ਲਈ ਲੋੜੀਂਦੇ ਪ੍ਰਸ਼ਾਸਕੀ ਅਤੇ ਕਾਨੂੰਨੀ ਕਦਮ ਚੁੱਕਣ ਦਾ ਦਿ੍ਰੜ ਨਿਸ਼ਚਾ ਕੀਤਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਆਪਣੇ ਮਤੇ ਵਿੱਚ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨਣ ਲਈ ਸਰਗਰਮ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੋਂ ਇਲਾਵਾ ਇਸ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ। PUNJAB CABINET RESOLVES TO CHECK GROUND WATER DEPLETION TO UPHOLD GURU NANAK’S PHILOSOPHY ਪੰਜਾਬ ਕੈਬਨਿਟ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ ਮੁੱਖ ਮੰਤਰੀ ਨੇ ਅਗਲੀਆਂ ਪੀੜੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿ ਗਏ ਤਾਂ ਪੰਜਾਬ ਮਾਰੂਥਲ ਵਿੱਚ ਤਬਦੀਲ ਹੋ ਜਾਵੇਗਾ।ਉਨਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਬੇਸ਼ਕੀਮਤੀ ਕੁਦਰਤੀ ਵਸੀਲੀਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਵੇ ਕਿਉਂ ਜੋ ਇਹ ਕੁਦਰਤੀ ਸੋਮੇ ਮਨੁੱਖਤਾ ਦੀ ਜੀਵਨ ਧਾਰਾ ਹੈ। PUNJAB CABINET RESOLVES TO CHECK GROUND WATER DEPLETION TO UPHOLD GURU NANAK’S PHILOSOPHY ਪੰਜਾਬ ਕੈਬਨਿਟ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ ਸੂਬੇ ਦੇ 85 ਫੀਸਦੀ ਹਿੱਸੇ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ ਜੋ ਸਾਲਾਨਾ ਔਸਤਨ 50 ਸੈਂਟੀਮੀਟਰ ਦੀ ਦਰ ਨਾਲ ਥੱਲੇ ਜਾਂਦਾ ਹੈ।ਇਸ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ‘ਡਾਇਨਾਮਿਕ ਗਰਾੳੂਂਡ ਵਾਟਰ ਐਸਟੀਮੇਸ਼ਨ ਰਿਪਰੋਟ-2017’ ਮੁਤਾਬਕ ਸੂਬੇ ਦੇ 138 ਬਲਾਕਾਂ ਵਿੱਚੋਂ 109 ਬਲਾਕ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਕਰ ਲੈਣ ਵਾਲੀ ਕੈਟਾਗਰੀ ਵਿੱਚ ਸ਼ਾਮਲ ਹਨ। ਉਨਾਂ ਇਹ ਵੀ ਸੁਚੇਤ ਕੀਤਾ ਕਿ ਪੰਜਾਬ ਦੇ ਇਸ ਸੰਕਟ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। -PTCNews-
india-latest-news news-in-punjabi news-in-punjab
Advertisment

Stay updated with the latest news headlines.

Follow us:
Advertisment