Fri, Apr 19, 2024
Whatsapp

ਪੰਜਾਬ ਮੰਤਰੀ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ, ਲੋਕਾਂ ਨੂੰ ਕੀਤੀ ਇਹ ਅਪੀਲ

Written by  Jashan A -- March 16th 2020 08:35 PM
ਪੰਜਾਬ ਮੰਤਰੀ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ, ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਮੰਤਰੀ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ, ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਮੰਤਰੀ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ, ਲੋਕਾਂ ਨੂੰ ਕੀਤੀ ਇਹ ਅਪੀਲ ਸਰਕਾਰੀ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਸੇਵਾਵਾਂ 'ਚ 30 ਸਤੰਬਰ ਤੱਕ ਵਾਧਾ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗਾਂ ਕਰਨ ਲਈ ਕਿਹਾ ਮਤੇ ਵਿੱਚ ਲੋਕਾਂ ਨੂੰ ਵੱਡੇ ਇਕੱਠਾਂ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ, ਵਿਆਹ ਵਿੱਚ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕਰਨ ਦੀ ਕੀਤੀ ਅਪੀਲ ਸਾਰੀਆਂ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਵਿੱਚ ਸੈਨੀਟਾਈਜ਼ਰ ਉਪਲਬਧ ਕਰਵਾਉਣ ਲਈ ਕਿਹਾ ਧਾਰਮਿਕ ਆਗੂਆਂ ਤੇ ਡੇਰਾ ਮੁਖੀਆਂ ਨੂੰ ਜ਼ਿਆਦਾ ਇਕੱਠ ਨਾ ਕਰਨ ਲਈ ਵੀ ਕਿਹਾ ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਲੋਕਾਂ ਨੂੰ ਕੋਰੋਨਾਵਾਇਰਸ ਦੇ ਖਤਰੇ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਆਖਿਆ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠ ਤੋਂ ਸੰਕੋਚ ਕਰਨ ਦੀ ਵੀ ਅਪੀਲ ਕੀਤੀ ਗਈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਪ੍ਰਕੋਪ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੰਤਰੀ ਮੰਡਲ ਵੱਲੋਂ ਇਸ ਖਤਰੇ ਨਾਲ ਨਿਪਟਣ ਲਈ ਕੀਤੇ ਗਏ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਬਣਾਏ 7 ਮੈਂਬਰੀ ਮੰਤਰੀ ਸਮੂਹ (ਜੀਓਐਮ) ਦੀਆਂ ਰਿਪੋਰਟਾਂ ਦਾ ਵੀ ਜਾਇਜ਼ਾ ਲਿਆ। ਇਸ ਮੰਤਰੀ ਸਮੂਹ ਵਿੱਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸਾਮਲ ਹਨ। ਮੀਟਿੰਗ ਵਿੱਚ ਪਾਸ ਕੀਤੇ ਗਏ ਇਕ ਮਤੇ ਸਬੰਧੀ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਸਰਕਾਰ ਨਾਲ ਕੰਮ ਕਰ ਰਹੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਸੇਵਾਵਾਂ 30 ਸਤੰਬਰ, 2020 ਤੱਕ ਵਧਾਉਣ ਦੇ ਮੁੱਖ ਮੰਤਰੀ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਪੰਜਾਬ ਵਿੱਚ ਹੁਣ ਤਕ ਕੋਰੋਨਾਵਾਇਰਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਪਰ ਇਸ ਬਿਮਾਰੀ, ਜਿਸ ਨੂੰ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੇ ਇਕ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕੀਤਾ ਹੈ, ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਹਰ ਯਤਨ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੰਤਰੀ ਮੰਡਲ ਨੇ ਲੋਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਮੇਂ-ਸਮੇਂ ਦਿੱਤੀ ਜਾ ਰਹੀ ਸਲਾਹ ਅਨੁਸਾਰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਸਾਰੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਮੰਤਰੀ ਮੰਡਲ ਨੇ ਆਪਣੇ ਮਤੇ ਰਾਹੀਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠਾਂ ਵਿੱਚ ਨਾ ਜਾਣ, ਹੱਥ ਤੇ ਸਾਹ ਵਾਲੇ ਅੰਗਾਂ ਦੀ ਸਫਾਈ ਬਣਾਈ ਰੱਖਣ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਲੋਕਾਂ ਨੂੰ ਸਾਬਣ ਅਤੇ ਪਾਣੀ ਜਾਂ ਹੈਂਡ ਸੈਨੀਟਾਈਜ਼ਰ ਨਾਲ ਵਾਰ-ਵਾਰ ਆਪਣੇ ਹੱਥ ਧੋਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਚਿਹਰੇ ਨੂੰ ਹੱਥ ਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਹੋਰ ਪੜ੍ਹੋ: ਰੋਲਸ-ਰਾਇਸ ਦੇ ਕਰਮਚਾਰੀਆਂ ਨੂੰ ਟ੍ਰੇਨਿੰਗ ਦੇਵੇਗਾ ਆਈਆਈਟੀ ਮਦਰਾਸ ਇਸ ਤੋਂ ਇਲਾਵਾ ਮਤੇ ਵਿੱਚ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਖੰਘ, ਛਿੱਕ ਅਤੇ ਬੁਖਾਰ ਹੈ, ਉਨ੍ਹਾਂ ਨੂੰ ਤੁਰੰਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ 104-ਮੈਡੀਕਲ ਹੈਲਪਲਾਈਨ ਜਾਂ ਆਪਣੇ ਸਬੰਧਤ ਜ਼ਿਲ੍ਹੇੇ ਦੇ ਕੰਟਰੋਲ ਰੂਮਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਮੰਤਰੀ ਮੰਡਲ ਨੇ ਲੋਕਾਂ ਨੂੰ ਵਿਆਹ ਦੀਆਂ ਰਸਮਾਂ ਨੂੰ ਮੁਲਤਵੀ ਕਰਨ ਜਾਂ ਵਿਆਹ ਵਿੱਚ 50 ਤੋਂ ਵੱਧ ਵਿਅਕਤੀ ਇਕੱਠੇ ਨਾ ਕਰਨ ਦੀ ਅਪੀਲ ਕੀਤੀ। ਧਾਰਮਿਕ ਆਗੂਆਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮਾਂ ਨੂੰ ਸੀਮਿਤ ਕਰਨ ਅਤੇ ਆਪਣੇ ਪੈਰੋਕਾਰਾਂ ਨੂੰ ਕੋਰੋਨਾਵਾਇਰਸ ਦੇ ਖਤਰੇ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਗਈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਕਿਹਾ ਕਿ ਉਹ ਪ੍ਰਸ਼ਾਸਨਿਕ ਅਤੇ ਸਿਵਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਿਤੀ ਦਾ ਨੇੜਿਓਂ ਜਾਇਜ਼ਾ ਲੈਣ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਰੋਕਥਾਮ ਉਪਾਵਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਮੂਹ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਇਸ ਸਥਿਤੀ ਬਾਰੇ ਸਪੱਸ਼ਟਤਾ ਬਣਾਈ ਰੱਖਣ ਅਤੇ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਲਈ ਸਥਾਨਕ ਪ੍ਰਸ਼ਾਸਨ ਨਾਲ ਬਾਕਾਇਦਾ ਮੀਟਿੰਗਾਂ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਐਮਰਜੈਂਸੀ ਸਮੇਂ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਹਨਾਂ ਨੇ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਵਿੱਚ ਵਾਹਨਾਂ ਦੀ ਸਫਾਈ ਅਤੇ ਸਵਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਵਿੱਚ ਸਵਾਰੀਆਂ ਦੀ ਵਰਤੋਂ ਲਈ ਹੈਂਡ ਸੈਨੀਟਾਈਜ਼ਰ ਰੱਖਣ ਦੇ ਆਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਹਾਲਾਂਕਿ, ਮੈਡੀਕਲ ਕਾਲਜਾਂ (ਸੀਨੀਅਰ ਸਾਲਾਂ ਵਾਲੇ ਵਿਦਿਆਰਥੀਆਂ ਲਈ) ਨੂੰ ਖੁੱਲ੍ਹਾ ਰੱਖਿਆ ਗਿਆ ਹੈ ਤਾਂ ਜੋ ਐਮਰਜੈਂਸੀ ਵਿੱਚ ਇਹਨਾਂ ਦੀ ਸਹਾਇਤਾ ਲਈ ਜਾ ਸਕੇ। ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਐਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ, ਜਿਨ੍ਹਾਂ ਨੂੰ ਨੌਕਰੀ ਨਹੀਂ ਮਿਲੀ, ਨਾਲ ਸੰਪਰਕ ਕੀਤਾ ਜਾਵੇ ਅਤੇ ਵਿਭਾਗ ਵੱਲੋਂ ਉਹਨਾਂ ਨੂੰ ਸਵੈਇੱਛੁਕ ਅਧਾਰ 'ਤੇ ਤਿਆਰ ਰਹਿਣ ਲਈ ਕਿਹਾ ਜਾਵੇ। ਬੁਲਾਰੇ ਨੇ ਦੱਸਿਆ ਕਿ 14 ਮਾਰਚ ਤੋਂ ਅਗਲੇ ਹੁਕਮਾਂ ਤੱਕ ਸੂਬੇ ਦੇ ਸਾਰੇ ਸਿਨੇਮਾ ਘਰਾਂ, ਜਿੰਮ ਅਤੇ ਸਵੀਮਿੰਗ ਪੂਲ ਬੰਦ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਖੇਡਾਂ, ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ, ਮੇਲੇ ਅਤੇ ਪ੍ਰਦਰਸ਼ਨੀਆਂ, ਵਿਆਹ ਸਮਾਗਮ ਸਮੇਤ ਸਾਰੇ ਵੱਡੇ ਜਨਤਕ ਇਕੱਠਾਂ 'ਤੇ ਵੀ ਅਗਲੇ ਆਦੇਸ਼ਾਂ ਤੱਕ ਪਾਬੰਦੀ ਲਾਈ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੰਤਰੀ ਮੰਡਲ ਨੇ ਸ਼ੌਪਿੰਗ ਮਾਲ ਅਤੇ ਮੈਰਿਜ ਪੈਲੇਸਾਂ ਨੂੰ ਬੰਦ ਕਰਨ ਦਾ ਫੈਸਲਾ ਮੰਤਰੀ ਸਮੂਹ ਨੂੰ ਦੇ ਦਿੱਤਾ ਹੈ। ਮੀਟਿੰਗ ਦੌਰਾਨ ਜਾਣੂੰ ਕਰਵਾਇਆ ਗਿਆ ਕਿ 19 ਤੋਂ 26 ਮਾਰਚ ਤੱਕ ਡਿਪਟੀ ਕਮਿਸ਼ਨਰ ਸਾਰੇ ਸਿਹਤ ਕਰਮਚਾਰੀਆਂ, ਜਿਹਨਾਂ ਨੂੰ ਇਸ ਮੰਤਵ ਲਈ ਸਿਖਲਾਈ ਦਿੱਤੀ ਗਈ ਹੈ, ਨਾਲ ਮਿਲ ਕੇ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਲ੍ਹਿਆਂ ਦੇ ਸਮੂਹ ਵਿਭਾਗਾਂ ਦੇ ਸਾਰੇ ਸਟਾਫ ਦੀ ਸਿਖਲਾਈ 18 ਮਾਰਚ, 2020 ਤੱਕ ਪੂਰੀ ਹੋ ਜਾਵੇਗੀ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਅਨੁਰਾਗ ਅਗਰਵਾਲ ਨੇ ਇਸ ਸਬੰਧੀ ਵਿਸਥਾਰਪੂਰਵਕ ਪੇਸ਼ਕਾਰੀ ਰਾਹੀਂ ਮੰਤਰੀ ਮੰਡਲ ਨੂੰ ਜਾਣੂੰ ਕਰਾਇਆ ਗਿਆ। ਏ ਅਤੇ ਬੀ ਦਰਜਾ ਅਧਿਕਾਰੀਆਂ ਦੀ ਅਗਵਾਈ ਵਿੱਚ ਦੋ ਤੋਂ ਤਿੰਨ ਕਰਮਚਾਰੀਆਂ ਦੀਆਂ ਟੀਮਾਂ ਵੀ 18 ਮਾਰਚ, 2020 ਤੱਕ ਬਣਾਈਆਂ ਜਾਣਗੀਆਂ। ਇਨ੍ਹਾਂ ਟੀਮਾਂ ਨੂੰ ਆਬਾਦੀ ਦੇ ਮੱਦੇਨਜ਼ਰ ਪਿੰਡ/ਖੇਤਰ/ਇਲਾਕਾ/ਵਾਰਡਾਂ/ਕਲੋਨੀਆਂ ਸੌਂਪੀਆਂ ਜਾਣਗੀਆਂ। ਇਹ ਟੀਮਾਂ ਆਪਣੇ ਨਿਰਧਾਰਤ ਖੇਤਰਾਂ ਵਿੱਚ ਲੋਕਾਂ ਨੂੰ ਸਿੱਖਿਅਤ ਕਰਨ ਲਈ ਘਰ-ਘਰ ਜਾਣਗੀਆਂ ਅਤੇ ਹਰ ਵਿਅਕਤੀ ਨੂੰ ਸਾਵਧਾਨੀਆਂ ਬਾਰੇ ਜਾਗਰੂਕ ਕਰਨਗੀਆਂ। ਇਹ ਟੀਮਾਂ ਇਸ ਬਿਮਾਰੀ ਦੇ ਲੱਛਣਾਂ ਵਾਲੇ ਵਿਅਕਤੀ ਸਬੰਧੀ ਸੂਚਨਾ ਵੀ ਦੇਣਗੀਆਂ। ਇਹ ਪ੍ਰਕਿਰਿਆ 26 ਮਾਰਚ, 2020 ਤੱਕ ਮੁਕੰਮਲ ਹੋ ਜਾਵੇਗੀ। ਸ੍ਰੀ ਅਗਰਵਾਲ ਨੇ ਕਿਹਾ ਕਿ ਹੁਣ ਤੱਕ ਕੋਵਿਡ-19 ਦੇ ਇਕ ਮਰੀਜ਼ ਦੀ ਪੁਸ਼ਟੀ ਹੋਈ ਹੈ ਜੋ ਇਟਲੀ ਦੀ ਯਾਤਰਾ ਕਰਕੇ ਆਇਆ ਹੈ ਅਤੇ ਇਸ ਮਰੀਜ਼ ਨੂੰ ਜੀ.ਐਮ.ਸੀ. ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਹੁਣ ਉਸ ਦੀ ਹਾਲਤ ਸਥਿਰ ਹੈ। ਉਸਦੀ ਪਤਨੀ ਅਤੇ ਬੇਟੇ ਨੇ ਟੈਸਟ ਨੈਗੇਟਿਵ ਹਨ ਪਰ ਉਹ ਵੀ ਨਿਗਰਾਨੀ ਹੇਠ ਹਨ। ਪੇਸ਼ਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੇ ਨਾਲ-ਨਾਲ ਵਾਹਗਾ ਬਾਰਡਰ ਅਤੇ ਕਰਤਾਰਪੁਰ ਲਾਂਘੇ 'ਤੇ ਸਥਾਪਤ ਅੰਤਰਰਾਸ਼ਟਰੀ ਜਾਂਚ ਚੌਕੀਆਂ 'ਤੇ ਹੁਣ ਤੱਕ 91689 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਥਾਵਾਂ 'ਤੇ ਜਾਂਚ ਦੌਰਾਨ 8 ਯਾਤਰੀਆਂ ਵਿੱਚ ਲੱਛਣ ਪਾਏ ਗਏ ਅਤੇ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਇਹਨਾਂ ਵਿੱਚੋਂ ਇਕ ਯਾਤਰੀ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਅਤੇ ਬਾਕੀ ਸਾਰਿਆਂ ਦੇ ਨੈਗੇਟਿਵ ਪਾਏ ਗਏ। ਮੰਤਰੀ ਮੰਡਲ ਨੂੰ ਇਹ ਵੀ ਦੱਸਿਆ ਗਿਆ ਕਿ ਹੁਣ ਤੱਕ 100 ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ ਕੋਵਿਡ-19 ਲਈ ਕੇਵਲ ਇਕ ਪਾਜ਼ੇਟਿਵ ਪਾਇਆ ਗਿਆ ਅਤੇ 95 ਨੈਗੇਟਿਵ ਪਾਏ ਗਏ ਜਦਕਿ ਚਾਰ ਨਮੂਨਿਆਂ ਦੇ ਨਤੀਜਿਆਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ।ਯਾਤਰੀਆਂ ਦੀ ਜਾਂਚ ਲਈ ਦੋਵਾਂ ਹਵਾਈ ਅੱਡਿਆਂ 'ਤੇ ਸੁਰੱਖਿਆ ਕਰਮਚਾਰੀਆਂ ਨਾਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ ਯਾਤਰੀਆਂ ਦੀ ਲਾਜ਼ਮੀ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ ਅਤੇ 13 ਮਾਰਚ ਤੋਂ ਕਿਸੇ ਵੀ ਦੇਸ਼ ਦੀ ਯਾਤਰਾ ਕਰਨ ਸਬੰਧੀ ਹਰੇਕ ਯਾਤਰੀ ਕੋਲੋਂ ਸਵੈ-ਘੋਸ਼ਣਾ ਪੱਤਰ ਲਿਆ ਜਾ ਰਿਹਾ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਸੂਬੇ ਦੇ 22 ਜ਼ਿਲ੍ਹਾ ਹਸਪਤਾਲਾਂ ਅਤੇ 3 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਨੂੰ ਅਲੱਗ ਰੱਖਣ ਲਈ 1077 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਗੰਭੀਰ ਮਾਮਲਿਆਂ ਨਾਲ ਨਜਿੱਠਣ ਲਈ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਅਤੇ ਦੋ ਜ਼ਿਲ੍ਹਾ ਹਸਪਤਾਲਾਂ ਵਿੱਚ 24 ਵੈਂਟੀਲੇਟਰ ਉਪਲਬਧ ਕਰਵਾਏ ਗਏ ਹਨ। ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵੱਖਰੇ ਰੱਖਣ ਲਈ ਹੋਰ 376 ਬੈੱਡ ਅਤੇ 290 ਵੈਂਟੀਲੇਟਰ ਵੀ ਉਪਲੱਬਧ ਕਰਵਾਏ ਗਏ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਕੋਲ ਕੋਵਿਡ -19 ਨਾਲ ਨਜਿੱਠਣ ਲਈ ਪੀਪੀਈਜ਼ (ਨਿੱਜੀ ਸੁਰੱਖਿਆ ਉਪਕਰਣ), ਐੱਨ 95 ਮਾਸਕ, ਟ੍ਰਿਪਲ ਲੇਅਰ ਮਾਸਕ ਅਤੇ ਦਸਤਾਨਿਆਂ ਦਾ ਢੁੱਕਵਾਂ ਸਟਾਕ ਉਪਲਬਧ ਹੈ। ਇਸ ਤੋਂ ਇਲਾਵਾ ਹੋਰ ਪੀਪੀਈ, ਐਨ 95 ਮਾਸਕ ਅਤੇ ਟ੍ਰਿਪਲ ਲੇਅਰ ਮਾਸਕ ਦੀ ਖਰੀਦ ਪ੍ਰਕਿਰਿਆ ਅਧੀਨ ਹੈ। ਸਥਿਤੀ 'ਤੇ ਦਿਨ-ਰਾਤ ਕਰੜੀ ਨਜ਼ਰ ਰੱਖਣ ਲਈ, ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀਜ਼) ਨਿਗਰਾਨੀ ਅਤੇ ਰੋਕਥਾਮ ਲਈ ਤਿਆਰ ਕੀਤੀਆਂ ਗਈਆਂ ਹਨ ਅਤੇ ਇਹਨਾਂ ਟੀਮਾਂ ਨੂੰ ਇਸ ਸਬੰਧੀ ਸਿਖਲਾਈ ਦਿੱਤੀ ਗਈ ਹੈ। ਮੀਟਿੰਗ ਨੂੰ ਜਾਣੂ ਕਰਵਾਇਆ ਗਿਆ ਕਿ ਸਮੂਹ ਦਿਹਾਤੀ ਮੈਡੀਕਲ ਅਫਸਰਾਂ ਨੂੰ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਲਾਇਆ ਜਾ ਰਿਹਾ ਹੈ ਅਤੇ ਸਾਰੀਆਂ ਜ਼ਿਲ੍ਹਾ ਟੀਮਾਂ ਨੂੰ ਨਮੂਨਾ ਇਕੱਤਰ ਕਰਨ, ਆਈਸੀਐਮਆਰ ਦੇ ਪ੍ਰੋਟੋਕੋਲ ਅਨੁਸਾਰ ਸ਼ੱਕੀ ਮਰੀਜ਼ਾਂ ਨੂੰ ਲਿਜਾਣ ਸਬੰਧੀ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵਾਇਰੋਲੌਜੀ ਲੈਬਾਰਟਰੀਆਂ ਹੁਣ ਕੋਵਿਡ-19 ਦੇ ਨਮੂਨਿਆਂ ਦੀ ਜਾਂਚ ਕਰ ਰਹੀਆਂ ਹਨ। ਸਾਰੇ ਜ਼ਿਲ੍ਹਿਆਂ ਦੀਆਂ ਸਿਹਤ ਟੀਮਾਂ ਵੱਖ-ਵੱਖ ਦੇਸ਼ਾਂ ਤੋਂ ਪੰਜਾਬ ਪਰਤੇ ਯਾਤਰੀਆਂ ਨਾਲ ਸੰਪਰਕ ਕਰ ਰਹੀਆਂ ਹਨ ਜਿਹਨਾਂ ਦੀ ਦਿੱਲੀ ਜਾਂ ਹੋਰ ਹਵਾਈ ਅੱਡਿਆਂ 'ਤੇ ਜਾਂਚ ਕੀਤੀ ਗਈ ਹੈ। ਵਾਇਰਸ ਦੇ ਲੱਛਣ ਨਾ ਪਾਏ ਜਾਣ 'ਤੇ ਵੀ ਯਾਤਰੀਆਂ ਨੂੰ ਸਾਵਧਾਨੀ ਲਈ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਵਾਇਰਸ ਨੂੰ ਰੋਕਣ ਸਬੰਧੀ ਵਿਭਾਗ ਦੀ ਯੋਜਨਾ ਬਾਰੇ ਦੱਸਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਐਸ.ਓ.ਪੀਜ਼ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਕੋਵਿਡ-19 ਦੀ ਰੋਕਥਾਮ ਸਬੰਧੀ ਤਿਆਰੀਆਂ ਲਈ ਸਾਰੇ ਜ਼ਿਲ੍ਹਿਆਂ ਵਿੱਚ ਮੌਕ ਡਰਿੱਲਾਂ ਚਲਾਈਆਂ ਗਈਆਂ ਹਨ। ਇਸੇ ਤਰ੍ਹਾਂ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸੂਬਾ ਅਤੇ ਜ਼ਿਲ੍ਹਾ ਆਫਤ ਪ੍ਰਬੰਧਨ ਕਮੇਟੀਆਂ ਰੋਜ਼ਾਨਾ ਸਥਿਤੀ ਦੀ ਸਮੀਖਿਆ ਕਰ ਰਹੀਆਂ ਹਨ ਅਤੇ ਕੋਵਿਡ-19 ਨਾਲ ਨਜਿੱਠਣ ਦੀਆਂ ਤਿਆਰੀਆਂ ਲਈ ਅੰਤਰ-ਖੇਤਰੀ ਤਾਲਮੇਲ ਬਰਕਰਾਰ ਰੱਖਿਆ ਗਿਆ ਹੈ। ਸਾਰੇ ਵਿਭਾਗਾਂ ਅਤੇ ਜ਼ਿਲ੍ਹਿਆਂ ਨੂੰ ਆਮ ਲੋਕਾਂ ਅਤੇ ਸਟਾਫ ਦੀ ਜਾਗਰੂਕਤਾ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪ੍ਰਮੁੱਖ ਸਕੱਤਰ ਨੇ ਮੰਤਰੀ ਮੰਡਲ ਨੂੰ ਇਹ ਵੀ ਦੱਸਿਆ ਕਿ ਐਪੀਡੈਮਿਕ ਡਿਸੀਜ਼ ਐਕਟ, 1897 ਤਹਿਤ ਕੋਵਿਡ-19 ਨੂੰ ਨੋਟੀਫਾਈ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਸੀ। ਇਨ੍ਹਾਂ ਨਿਯਮਾਂ ਤਹਿਤ ਡਿਪਟੀ ਕਮਿਸਨਰਾਂ ਨੂੰ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਨ ਲਈ ਕੋਈ ਵੀ ਕਾਰਵਾਈ ਕਰਨ ਦਾ ਅਧਿਕਾਰ ਹੈ। -PTC News


  • Tags

Top News view more...

Latest News view more...