ਇਨ੍ਹਾਂ ਮੁੱਦਿਆਂ 'ਤੇ 16 ਨਵੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
ਚੰਡੀਗੜ੍ਹ: ਪੰਜਾਬ ਵਿਚ ਆਗਾਮੀ ਵਿਧਾਨ ਸਭਾ 2022 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਰ ਤੋਂ ਕੈਬਨਿਟ ਮੰਟਿੰਗ ਸੱਦੀ ਹੈ। ਦੱਸ ਦੇਈਏ ਕਿ ਇਹ ਮੀਟਿੰਗ ਇਸ ਵਾਰ 16 ਨਵੰਬਰ ਮੰਗਲਵਾਰ ਨੂੰ ਰੱਖੀ ਗਈ ਹੈ।
ਇਸ ਮੀਟਿੰਗ ਵਿਚ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ। ਚੰਨੀ ਕੈਬਨਿਟ ਦੀ ਇਹ ਮੀਟਿੰਗ ਦੁਪਹਿਰ 3:15 ਵਜੇ ਹੋਵੇਗੀ।ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪੰਜਾਬ ਦੀ ਚੰਨੀ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਮੁੱਦਿਆਂ 'ਤੇ ਵਿਚਾਰ ਕਰ ਸਕਦੀ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਵੀ ਘੜੀ ਜਾ ਸਕਦੀ ਹੈ।
-PTC News