Tue, Apr 23, 2024
Whatsapp

ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ

Written by  Shanker Badra -- March 21st 2019 02:07 PM
ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ

ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ

ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ:ਅੱਜ ਦੇਸ਼ ਭਰ 'ਚ ਰੰਗਾਂ ਦਾ ਤਿਉਹਾਰ ਹੋਲੀ ਕਾਫੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਹ ਕਿਸੇ ਜਾਤੀ ਨਾਲ ਜੁੜਿਆ ਤਿਉਹਾਰ ਨਹੀਂ ਬਲਕਿ ਸਭ ਜਾਤਾਂ ਅਤੇ ਗੋਤਾਂ ਦੇ ਲੋਕ ਇਸ ਨੂੰ ਮਿਲ ਕੇ ਭਾਵਨਾਂ ਨਾਲ ਮਨਾਉਂਦੇ ਹਨ। [caption id="attachment_272343" align="aligncenter" width="300"]Punjab, Chandigarh including India Celebrated Holi festival ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ[/caption] ਇਸਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ, ਇਸ ਦਿਨ ਲੋਕ ਰੰਗਾਂ ਨਾਲ ਇੱਕ ਦੂਜੇ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਹਨ।ਰੰਗਾਂ ਦਾ ਇਹ ਤਿਉਹਾਰ ਅਕਸਰ ਮਾਰਚ ਮਹੀਨੇ ਵਿੱਚ ਆਉਂਦਾ ਹੈ।ਇਹ ਤਿਉਹਾਰ ਹਰ ਧਰਮ ਦੇ ਲੋਕਾਂ ਵੱਲੋਂ ਆਪੋ-ਆਪਣੇ ਢੰਗ-ਤਰੀਕਿਆਂ ਤੇ ਰਸਮਾਂ-ਰਿਵਾਜਾਂ ਮੁਤਾਬਕ ਮਨਾਇਆ ਜਾਂਦਾ ਹੈ। [caption id="attachment_272342" align="aligncenter" width="300"]Punjab, Chandigarh including India Celebrated Holi festival ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ[/caption] ਅੱਜ ਸਵੇਰ ਤੋਂ ਹੀ ਲੋਕਾਂ ਨੇ ਆਪਣੇ ਜਾਣ ਪਛਾਣ ਵਾਲਿਆਂ ‘ਤੇ ਰੰਗ ਸੁੱਟ ਕੇ ਹੋਲੀ ਮਨਾਈ ਹੈ।ਚੰਡੀਗੜ੍ਹ ‘ਚ ਸਥਾਨਕ ਲੋਕਾਂ ਵੱਲੋਂ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਚੰਡੀਗੜ੍ਹ ਦੇ ਗੇੜੀ ਰੂਟ, ਸੁਖਨਾ ਝੀਲ, ਕਾਲਜ ਅਤੇ ਪੀ.ਯੂ. ‘ਚ ਨੌਜਵਾਨ -ਮੁੰਡੇ ਕੁੜੀਆਂ ਖੂਬ ਹੋਲੀ ਖੇਡਦੇ ਹਨ।ਹੋਲੀ ਦੇ ਤਿਉਹਾਰ ਦੀਆਂ ਰੌਣਕਾਂ ਅੱਜ ਹਰ ਸ਼ਹਿਰ ਵਿੱਚ ਖੂਬ ਵੇਖਣ ਨੂੰ ਮਿਲੀਆਂ ਹਨ।ਜਿਸ ਦੇ ਲਈ ਨੌਜਵਾਨ ਸਵੇਰ ਤੋਂ ਹੀ ਮੋਟਰਸਾਈਕਲਾਂ-ਕਾਰਾਂ ਉੱਤੇ ਸੜਕਾਂ 'ਤੇ ਘੁੰਮਦੇ ਨਜ਼ਰ ਆਏ ਹਨ। ਅੱਜ ਦੇ ਦਿਨ ਬੱਚੇ, ਨੌਜਵਾਨ,ਔਰਤਾਂ ਤੇ ਬਜ਼ੁਰਗ ਵੀ ਕਿਸੇ ਤੋਂ ਪਿੱਛੇ ਨਹੀਂ ਸਨ। [caption id="attachment_272345" align="aligncenter" width="300"]Punjab, Chandigarh including India Celebrated Holi festival ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ[/caption] ਇਸ ਤਿਉਹਾਰ ਦਾ ਜਿੱਥੇ ਕੁਝ ਲੋਕ ਅਨੰਦ ਮਾਣਦੇ ਵੇਖੇ ਗਏ ਉੱਥੇ ਹੀ ਕੁਝ ਨੌਜਵਾਨਾਂ ਨੇ ਹੁੱਲੜਬਾਜ਼ੀ ਵੀ ਕੀਤੀ ਤੇ ਇਸ ਸਭ ਨੂੰ ਨੱਥ ਪਾਉਣ ਦੇ ਲਈ ਸ਼ਹਿਰ ਦੇ ਵੱਖ -ਵੱਖ ਚੌਕਾਂ 'ਤੇ ਪੁਲਿਸ ਵੱਲੋਂ ਨਾਕਾਬੰਦੀ ਵੀ ਕੀਤੀ ਗਈ।ਇਸ ਨੂੰ ਲੈ ਕੇ ਸੂਬੇ ਦੀ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ।ਰੰਗਾਂ ਦੇ ਤਿਉਹਾਰ ਹੋਲੀ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਪੁਲਿਸ ਵੀ ਸਰਗਰਮ ਹੋ ਗਈ ਹੈ।ਪੁਲਿਸ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਹੋਲੀ ਦੇ ਤਿਉਹਾਰ ‘ਤੇ ਕਿਸੇ ਨੇ ਆਂਡੇ ਮਾਰੇ ਤਾਂ ਚੰਡੀਗੜ੍ਹ ਪੁਲਿਸ ਉਸ ਦੇ ਖਿਲਾਫ ਤੁਰੰਤ ਕਾਰਵਾਈ ਕਰੇਗੀ। -PTCNews


Top News view more...

Latest News view more...