Sat, Apr 20, 2024
Whatsapp

ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

Written by  Shanker Badra -- October 22nd 2019 08:58 AM
ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ:ਚੰਡੀਗੜ : ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਸੋਮਵਾਰ ਨੂੰ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ ਹੈ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ ਹੈ। [caption id="attachment_352181" align="aligncenter" width="300"]Punjab Chief Election Officer Peace and security people Thanks for voting ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ[/caption] ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦਿੱਤੀ। ਖਬਰ ਲਿਖੇ ਜਾਣ ਤੱਕ ਚਾਰ ਵਿਧਾਨ ਹਲਕਿਆਂ ਵਿੱਚ 65.57% ਫੀਸਦੀ ਵੋਟਿੰਗ ਦਰਜ ਕੀਤੀ ਗਈ। ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਵਿੱਚ 55.97 ਫੀਸਦੀ, ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਵਿੱਚ 58.62%, ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਵਿੱਚ 71.64 ਅਤੇ ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਵਿੱਚ 75.46% ਵੋਟਿੰਗ ਹੋਈ ਹੈ। [caption id="attachment_352178" align="aligncenter" width="300"]Punjab Chief Election Officer Peace and security people Thanks for voting ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ[/caption] ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ,ਜਿਨ੍ਹਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ।ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 11 ਬੈਲਟ ਯੂਨੀਟ, 11 ਕੰਟਰੋਲ ਯੂਨੀਟ ਅਤੇ 41 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਦੌਰਾਨ 1 ਕੰਟਰੋਲ ਯੂਨੀਟ, 2 ਬੈਲਟ ਯੂਨੀਟ  ਅਤੇ 34 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ। [caption id="attachment_352180" align="aligncenter" width="300"]Punjab Chief Election Officer Peace and security people Thanks for voting ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ[/caption] ਉਨਾਂ ਕਿਹਾ ਕਿ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫ਼ਿਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦਾਖਾ ਵਿਧਾਨ ਸਭਾ ਦੇ ਜਾਂਗਪੁਰ ਪਿੰਡ ਵਿੱਚ ਪੋਲਿੰਗ ਪਾਰਟੀ ਦੇ ਜਾਣ ਤੋਂ ਬਾਦ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। -PTCNews


Top News view more...

Latest News view more...