Sun, Apr 28, 2024
Whatsapp

ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ

Written by  Shanker Badra -- December 03rd 2020 12:56 PM -- Updated: December 03rd 2020 12:58 PM
ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ

ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ

ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ:ਨਵੀਂ ਦਿੱਲੀ : ਪੰਜਾਬ ਦੇ ਕਿਸਾਨੀ ਮਸਲੇ ਅਤੇ ਪੰਜਾਬ ਦੇ ਹੋਰ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਹੈ। ਜਿੱਥੇ ਦੋਹਾਂ ਆਗੂਆਂ ਵਿਚਕਾਰ ਕਾਫ਼ੀ ਸਮਾਂ ਗੱਲਬਾਤ ਹੋਈ ਹੈ ਪਰ ਅਜੇ ਤੱਕ ਮੀਟਿੰਗ ਦੌਰਾਨ ਹੋਈ ਗੱਲਬਾਤ ਦੀ ਪੂਰੀ ਜਾਣਕਾਰੀ ਨਹੀਂ ਮਿਲੀ। [caption id="attachment_454529" align="aligncenter" width="300"]Punjab Chief Minister Capt Amarinder Singh's meeting with Amit Shah ਅਮਿਤ ਸ਼ਾਹਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ[/caption] ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇਕੈਪਟਨ ਅਮਰਿੰਦਰ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਗੱਡੀ 'ਚ ਬੈਠ ਕੇ ਚਲੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਸਾਨੀ ਮਾਮਲੇ ਦਾ ਜਲਦੀ ਹੱਲ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਅਤੇ ਦੇਸ਼ ਦੀ ਸੁਰੱਖਿਆ 'ਤੇ ਮਾੜਾ ਅਸਰ ਪੈ ਰਿਹਾ ਹੈ। [caption id="attachment_454531" align="aligncenter" width="300"]Punjab Chief Minister Capt Amarinder Singh's meeting with Amit Shah ਅਮਿਤ ਸ਼ਾਹਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ[/caption] ਓਧਰ ਦੂਜੇ ਪਾਸੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਚੌਥੇ ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ। 35 ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਨਾਲ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੜ੍ਹੇ ਲਿਖੇ ਹਾਂ, ਜਾਣਦੇ ਹਾਂ ਸਾਡੇ ਲਈ ਕੀ ਠੀਕ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ ਹਨ। [caption id="attachment_454528" align="aligncenter" width="300"]Punjab Chief Minister Capt Amarinder Singh's meeting with Amit Shah ਅਮਿਤ ਸ਼ਾਹਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖ਼ਤਮ[/caption] ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। -PTCNews


Top News view more...

Latest News view more...