Thu, Apr 18, 2024
Whatsapp

ਕੋਰੋਨਾ ਕਾਰਨ ਦਹਿਸ਼ਤ, ਹੁਣ ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਆਮ ਲੋਕਾਂ ਲਈ ਬੰਦ

Written by  Shanker Badra -- July 10th 2020 05:22 PM
ਕੋਰੋਨਾ ਕਾਰਨ ਦਹਿਸ਼ਤ, ਹੁਣ ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਆਮ ਲੋਕਾਂ ਲਈ ਬੰਦ

ਕੋਰੋਨਾ ਕਾਰਨ ਦਹਿਸ਼ਤ, ਹੁਣ ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਆਮ ਲੋਕਾਂ ਲਈ ਬੰਦ

ਕੋਰੋਨਾ ਕਾਰਨ ਦਹਿਸ਼ਤ, ਹੁਣ ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਆਮ ਲੋਕਾਂ ਲਈ ਬੰਦ:ਚੰਡੀਗੜ੍ਹ : ਪੰਜਾਬ ਸਰਕਾਰ ਦੇ ਜਨਰਲ ਪ੍ਰਸ਼ਾਸਨ ਵਿਭਾਗ ਵਲੋਂ ਪੰਜਾਬ ਸਿਵਲ ਸਕੱਤਰੇਤ -1 ਤੇ 2 'ਚ ਜਨਰਲ ਪਬਲਿਕ ਦੇ ਦਾਖਲੇ 'ਤੇ ਤੁਰੰਤ ਪ੍ਰਭਾਵ ਦੇ ਨਾਲ ਪਾਬੰਦੀ ਲਾ ਦਿੱਤੀ ਗਈ ਹੈ ਪਰ ਇਸ ਦੇ ਨਾਲ ਹੀ ਕਿਸੇ ਵੀ ਮੁਸ਼ਕਲ ਲਈ ਵਧੀਕ ਸਕੱਤਰ ਜਨਰਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲਿਆ ਹੈ। ਪੰਜਾਬ ਸਿਵਲ ਸਕੱਤਰੇਤ ਦੇ ਕਈ ਮੁਲਾਜ਼ਮ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਚੰਡੀਗੜ੍ਹ ’ਚ ਤਾਇਨਾਤ ਇੱਕ ਸੀਨੀਅਰ ਆਈਏਐਸ ਅਧਿਕਾਰੀ ਵੀ ਲਾਗ ਦਾ ਸ਼ਿਕਾਰ ਹੋਇਆ ਹੈ। ਸੰਪਰਕ ’ਚ ਆਏ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਸਕੱਤਰੇਤ ਵਿੱਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਹਦਾਇਆਂ ਵੀ ਦਿੱਤੀਆਂ ਗਈਆਂ ਹਨ। [caption id="attachment_417015" align="aligncenter" width="194"]Punjab Civil Secretariat and Mini Secretariat closed to the public ਕੋਰੋਨਾ ਕਾਰਨ ਦਹਿਸ਼ਤ, ਹੁਣ ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਆਮ ਲੋਕਾਂ ਲਈ ਬੰਦ[/caption] ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਸਿਵਲ ਸਕੱਕਤਰੇਤ 'ਚ ਇਸ ਸਮੇਂ ਕੋਰੋਨਾ ਕਾਰਨ ਹਾਹਾਕਾਰ ਮਚੀ ਹੋਈ ਹੈ। ਹਾਈਕੋਰਟ ਨਾਲ ਸਬੰਧਤ ਦੋ ਸੈਸ਼ਨ ਜੱਜਾਂ, ਹਾਈਕੋਰਟ ਦੀ ਪ੍ਰਧਾਨ ਬੀਬੀ ਦੇ ਪਤੀ ਅਤੇ ਇਕ ਕਲਰਕ 'ਚ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ 500 ਜਿਊਡੀਸ਼ਰੀ ਅਧਿਕਾਰੀ, ਉਨ੍ਹਾਂ ਦਾ ਸਟਾਫ ਅਤੇ ਪਰਿਵਾਰ ਦੇ 500 ਤੋਂ ਜ਼ਿਆਦਾ ਮੈਂਬਰਾਂ ਨੂੰ ਘਰ 'ਚ ਇਕਾਂਤਵਾਸ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ। -PTCNews


Top News view more...

Latest News view more...