Advertisment

ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਭਜੀਤ ਸਿੰਘ ਅਤੇ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਐਕਸ-ਗ੍ਰੇਸ਼ੀਆ ਅਤੇ ਨੌਕਰੀ ਦਾ ਐਲਾਨ 

author-image
Shanker Badra
Updated On
New Update
ਕੈਪਟਨ ਵੱਲੋਂ ਸ਼ਹੀਦ ਜਵਾਨ ਪ੍ਰਭਜੀਤ ਸਿੰਘ ਅਤੇ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਐਕਸ-ਗ੍ਰੇਸ਼ੀਆ ਅਤੇ ਨੌਕਰੀ ਦਾ ਐਲਾਨ 
Advertisment
publive-image ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਪੰਜਾਬ ਰੈਜੀਮੈਂਟ ਦੇ ਸਿਪਾਹੀ ਪ੍ਰਭਜੀਤ ਸਿੰਘ ਅਤੇ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜਾ ਅਤੇ ਇਕ-ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ ਜੋ ਲੰਘੀ 25 ਅਪ੍ਰੈਲ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ। ਪੜ੍ਹੋ ਹੋਰ ਖ਼ਬਰਾਂ :
Advertisment
ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੀ ਜਾਨ ਜੋਖਮ ਵਿਚ ਪਾ ਕੇ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਉਨ੍ਹਾਂ ਦੀ ਸਮਰਪਿਤ ਭਾਵਨਾ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਸਿਪਾਹੀ ਪ੍ਰਭਜੀਤ ਸਿੰਘ, ਮਾਨਸਾ ਜਿਲ੍ਹੇ ਦੇ ਪਿੰਡ ਹਾਕਮਵਾਲਾ ਦਾ ਵਸਨੀਕ ਹੈ ਜੋ ਆਪਣੇ ਪਿੱਛੇ ਮਾਪੇ ਅਤੇ ਇਕ ਵੱਡਾ ਭਰਾ ਛੱਡ ਗਿਆ। ਇਸੇ ਤਰ੍ਹਾਂ ਸਿਪਾਹੀ ਅਮਰਦੀਪ ਸਿੰਘ, ਬਰਨਾਲਾ ਜਿਲ੍ਹੇ ਦੇ ਪਿੰਡ ਕਰਮਗੜ੍ਹ ਦਾ ਵਸਨੀਕ ਸੀ, ਜੋ ਆਪਣੇ ਪਿੱਛੇ ਪਿਤਾ ਅਤੇ ਇਕ ਛੋਟੀ ਭੈਣ ਛੱਡ ਗਿਆ। ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ ਦੱਸਣਯੋਗ ਹੈ ਕਿ ਸਿਆਚਿਨ ਗਲੇਸ਼ੀਅਰ ਵਿਚ ਬਰਫੀਲੇ ਤੂਫਾਨ ਕਾਰਨ ਦੋਵੇਂ ਸੈਨਿਕਾਂ ਦੀ ਮੌਤ ਹੋ ਗਈ।ਬੁਲਾਰੇ ਨੇ ਦੱਸਿਆ ਕਿ ਸ਼ਹੀਦਾਂ ਦੀਆਂ ਦੇਹਾਂ ਲੇਹ ਤੋਂ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ 27 ਅਪ੍ਰੈਲ (ਮੰਗਲਵਾਰ) ਨੂੰ ਪਹੁੰਚ ਰਹੀਆਂ ਹਨ। -PTCNews publive-image-
captain-amarinder-singh compensation shaheed-jawan-prabhjit-singh shaheed-jawan-amardeep-singh
Advertisment

Stay updated with the latest news headlines.

Follow us:
Advertisment