Advertisment

ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ

author-image
Shanker Badra
Updated On
New Update
ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ
Advertisment
ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 4 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸਿਪਾਹੀਆਂ ਸਤਵਿੰਦਰ ਸਿੰਘ ਅਤੇ ਲਖਵੀਰ ਸਿੰਘ ਦੇ ਇੱਕ-ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਨਾਂ ਦੋਵਾਂ ਸਿਪਾਹੀਆਂ ਨੇ ਆਪਣਾ ਫਰਜ਼ ਨਿਭਾਉਂਦੇ ਹੋਏ 22 ਜੁਲਾਈ, 2020 ਨੂੰ ਸ਼ਹਾਦਤ ਦਿੱਤੀ ਸੀ। publive-image ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ ਮੁੱਖ ਮੰਤਰੀ ਨੇ ਇਨਾਂ ਬਹਾਦਰ ਫੌਜੀਆਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਇਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਹ ਦੋਵੇਂ ਸਿਪਾਹੀ ਚੀਨ ਨਾਲ ਲਗਦੀ ਅਸਲ ਕੰਟਰੋਲ ਰੇਖਾ ਨੇੜੇ 22 ਜੁਲਾਈ ਨੂੰ ਗਸ਼ਤ ਕਰ ਰਹੀ ਟੁਕੜੀ ਦਾ ਹਿੱਸਾ ਸਨ।
Advertisment
publive-image ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ ਬੇਹਦ ਉਚਾਈ ਉੱਤੇ ਵਗਦੇ ਇੱਕ ਤੇਜ਼ ਰਫ਼ਤਾਰ ਨਾਲੇ ਉੱਤੇ ਬਣੇ ਲੱਕੜਾਂ ਦੇ ਪੁਲ ਨੂੰ ਪਾਰ ਕਰਦੇ ਸਮੇਂ ਇਹ ਦੋਵੇਂ ਹੇਠਾਂ ਡਿੱਗ ਪਏ ਅਤੇ ਇੱਕ ਦੂਜੇ ਨੂੰ ਬਚਾਉਂਦੇ ਹੋਏ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਸਿਪਾਹੀ ਸਤਵਿੰਦਰ ਸਿੰਘ ਦੀ ਮਿ੍ਰਤਕ ਦੇਹ ਦਾ ਪਤਾ ਲਾਉਣ ਲਈ ਤਲਾਸ਼ ਅਜੇ ਜਾਰੀ ਹੈ ਜਦੋਂ ਕਿ ਸਿਪਾਹੀ ਲਖਵੀਰ ਸਿੰਘ  ਦੀ ਮਿ੍ਰਤਕ ਦੇਹ ਅੱਜ ਮਿਲ ਗਈ। publive-image   ਵੋਟ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ : https://www.ptcnews.tv/poll-question-28-7-2020p/ ਸਿਪਾਹੀ ਲਖਵੀਰ ਸਿੰਘ ਮੋਗਾ ਜ਼ਿਲੇ ਦੀ ਬਾਘਾ ਪੁਰਾਣਾ ਤਹਿਸੀਲ ਦੇ ਪਿੰਡ ਡੇਮਰੂ ਖੁਰਦ ਦੇ ਨਿਵਾਸੀ ਸਨ ਅਤੇ ਆਪਣੇ ਪਿੱਛੇ ਆਪਣੀ ਪਤਨੀ ਨਮਦੀਪ ਕੌਰ ਛੱਡ ਗਏ ਹਨ। ਸਿਪਾਹੀ ਸਤਵਿੰਦਰ ਸਿੰਘ ਬਰਨਾਲਾ ਜ਼ਿਲੇ ਦੇ ਪਿੰਡ ਕੁਤਨਾ ਦੇ ਰਹਿਣ ਵਾਲੇ ਸਨ ਅਤੇ ਆਪਣੇ ਪਿੱਛੇ ਆਪਣੇ ਮਾਤਾ ਪਿਤਾ ਛੱਡ ਗਏ ਹਨ। -PTCNews-
punjab-news punjab-martyred-jawans
Advertisment

Stay updated with the latest news headlines.

Follow us:
Advertisment