Advertisment

ਹੁਣ ਇਨ੍ਹਾਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧਾ   

author-image
Shanker Badra
New Update
ਹੁਣ ਇਨ੍ਹਾਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧਾ   
Advertisment
publive-image ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ ਪਹਿਲੀ ਅਪਰੈਲ 2021 ਤੋਂ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੋਵਿਡ ਟੈਸਟ ਪਾਜ਼ੀਟਿਵ ਪਏ ਜਾਂਦੇ ਇਨਾਂ ਕਿਰਤੀਆਂ ਜਾਂ ਇਨਾਂ ਦੇ ਪਰਿਵਾਰਕ ਮੈਂਬਰਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮਨਜ਼ੂਰੀ ਦੇ ਦਿੱਤੀ। ਪੜ੍ਹੋ ਹੋਰ ਖ਼ਬਰਾਂ :
Advertisment
4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ Punjab CM Announces Shagun hike for Daughters of Construction Workers from Rs31000 to 51000 ਹੁਣ ਇਨ੍ਹਾਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧਾ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਮਾਰਤ ਅਤੇ ਹੋਰ ਉਸਾਰੀ ਕਾਮਿਆਂ (ਬੀ.ਓ.ਸੀ.ਡਬਲਿਊ.) ਭਲਾਈ ਬੋਰਡ ਦੀ ਸ਼ੁੱਕਰਵਾਰ ਸ਼ਾਮ ਨੂੰ ਵੀਡਿਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।ਇਸ ਤੋਂ ਇਲਾਵਾ ਸ਼ਗਨ ਦਾ ਫਾਇਦਾ ਹਾਸਲ ਕਰਨ ਲਈ ਪ੍ਰਕਿਰਿਆ ਆਸਾਨ ਕਰਦਿਆਂ ਮੁੱਖ ਮੰਤਰੀ ਨੇ ਮੌਜੂਦਾ ਸ਼ਰਤਾ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਗੁਰਦੁਆਰਾ, ਮੰਦਿਰ ਤੇ ਚਰਚ ਵੱਲੋਂ ਜਾਰੀ ਕੀਤੇ ਵਿਆਹ ਸਰਟੀਫਿਕੇਟ ਨੂੰ ਇਸ ਮੰਤਵ ਕਰਨ ਲਈ ਸਵਿਕਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ। Punjab CM Announces Shagun hike for Daughters of Construction Workers from Rs31000 to 51000 ਹੁਣ ਇਨ੍ਹਾਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧਾ 50 ਫੀਸਦੀ ਰਾਸ਼ੀ ਐਡਵਾਂਸ ਵਿੱਚ ਹਾਸਲ ਕੀਤੀ ਜਾ ਸਕਦੀ ਹੈ ਜਦੋਂ ਕਿ ਬਾਕੀ ਰਾਸ਼ੀ ਸੋਧੇ ਨਿਯਮਾਂ ਤਹਿਤ ਸਬੰਧਤ ਅਥਾਰਟੀ ਵੱਲੋਂ ਜਾਰੀ ਵਿਆਹ ਸਰਟੀਫਿਕੇਟ ਨੂੰ ਜਮਾਂ ਕਰਵਾਉਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਇਕ ਹੋਰ ਵੱਡੇ ਫੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਸਾਰੀ ਗਤੀਵਿਧੀਆਂ ਦੌਰਾਨ ਕੰਮ ਕਰਦਿਆਂ ਹਾਦਸੇ ਵਿੱਚ ਕਿਰਤੀ ਦੀ ਮੌਤ ਹੋਣ ਦੀ ਸੂਰਤ ਵਿੱਚ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਭਾਵੇਂ ਕਿ ਉਹ ਉਸਾਰੀ ਬੋਰਡ ਨਾਲ ਰਜਿਸਟਰਡ ਹੋਵੇ ਜਾਂ ਨਹੀਂ ਬਸ਼ਰਤੇ ਉਹ ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਦੇ ਯੋਗ ਹੋਵੇ।
Advertisment
Punjab CM Announces Shagun hike for Daughters of Construction Workers from Rs31000 to 51000 ਹੁਣ ਇਨ੍ਹਾਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧਾ ਪੜ੍ਹੋ ਹੋਰ ਖ਼ਬਰਾਂ : 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲਾਭ ਲੈਣ ਲਈ ਬਿਨੈ ਪੱਤਰ ਜਮਾਂ ਕਰਵਾਉਣ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ। ਮੌਜੂਦਾ ਸਮੇਂ ਇਹ ਸੀਮਾ ਛੇ ਮਹੀਨੇ ਦੀ ਸੀ, ਜਿਸ ਨੂੰ ਵਧਾ ਕੇ ਇਕ ਸਾਲ ਕਰਨ ਦਾ ਫੈਸਲਾ ਕੀਤਾ ਗਿਆ ਕਿਉਕਿ ਕਈ ਕਾਮੇ ਕੋਵਿਡ-19 ਮਹਾਂਮਾਰੀ ਕਾਰਨ ਬਿਨੈ ਪੱਤਰ ਨਹੀਂ ਦੇ ਸਕੇ। ਇਸ ਤੋਂ ਇਲਾਵਾ ਸਕਰੀਨਿੰਗ ਕਮੇਟੀ ਵੱਲੋਂ ਪੈਨਸ਼ਨ ਬਿਨੈ ਪੱਤਰ ਰੱਦ ਕਰਨ ਦੀ ਸੂਰਤ ਵਿੱਚ ਉਸਾਰੀ ਕਿਰਤੀਆਂ ਨੂੰ ਸਕੱਤਰ ਬੋਰਡ ਕੋਲ ਅਪੀਲ ਕਰਨ ਦਾ ਸਮਾਂ ਵੀ 90 ਦਿਨ ਤੋਂ ਵਧਾ ਕੇ 120 ਦਿਨ ਕਰ ਦਿੱਤਾ। -PTCNews publive-image-
punjab-government punjab-cm daughters construction-workers shagun-hike
Advertisment

Stay updated with the latest news headlines.

Follow us:
Advertisment