Sat, Apr 20, 2024
Whatsapp

ਕੈਪਟਨ ਨੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

Written by  Shanker Badra -- August 16th 2021 12:56 PM
ਕੈਪਟਨ ਨੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

ਕੈਪਟਨ ਨੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ : ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਮੁਕੰਮਲ ਕਬਜ਼ੇ ਦੌਰਾਨ ਹਜ਼ਾਰਾਂ ਲੋਕਾਂ ਨੇ ਕਾਬੁਲ ਨੂੰ ਛੱਡ ਕੇ ਦੂਜੇ ਦੇਸ਼ ਜਾਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਨੇ ਇਸ ਬਾਰੇ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇਸ ਵੇਲੇ 200 ਤੋਂ ਵੱਧ ਸਿੱਖ ਭਾਰਤੀ ਅਫ਼ਗਾਨਿਸਤਾਨ ਦੇ ਇੱਕ ਗੁਰਦੁਆਰੇ ਵਿੱਚ ਫਸੇ ਹੋਏ ਹਨ। [caption id="attachment_523768" align="aligncenter" width="300"] ਕੈਪਟਨ ਨੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ[/caption] ਪੜ੍ਹੋ ਹੋਰ ਖ਼ਬਰਾਂ : ਨਵਜੋਤ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ''ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦੀ ਅਪੀਲ ਕੀਤੀ ਹੈ। ਇਸ ਨਾਲ ਹੀ ਕਿਹਾ ਹੈ ਕਿ ਸਾਡੀ ਸਰਕਾਰ ਹਰ ਮਦਦ ਲਈ ਤਿਆਰ ਹੈ। [caption id="attachment_523765" align="aligncenter" width="300"] ਕੈਪਟਨ ਨੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ[/caption] ਅਫ਼ਗਾਨਿਸਤਾਨ ਵਿੱਚ ਤਾਲਿਬਾਨ ਨੇ ਸੱਤਾ ਆਪਣੇ ਹੱਥਾਂ ਵਿੱਚ ਲੈ ਲਈ ਹੈ। ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ 'ਤੇ ਹੁਣ ਤਾਲਿਬਾਨ ਦਾ ਕਬਜ਼ਾ ਹੈ। ਤਾਲਿਬਾਨ ਨੇ ਐਲਾਨ ਕੀਤਾ ਹੈ ਕਿ ਦੇਸ਼ ਦਾ ਨਾਂ ਬਦਲ ਕੇ 'ਇਸਲਾਮਿਕ ਅਮੀਰਾਤ ਅਫ਼ਗਾਨਿਸਤਾਨ ('Islamic Emirate of Afghanistan' ) ਰੱਖਿਆ ਜਾਵੇਗਾ। ਤਾਲਿਬਾਨ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਵਿਦਰੋਹੀ ਸਮੂਹ ਛੇਤੀ ਹੀ ਕਾਬੁਲ ਦੇ ਰਾਸ਼ਟਰਪਤੀ ਕੰਪਲੈਕਸ ਤੋਂ ਇਸਲਾਮਿਕ ਅਮੀਰਾਤ ਬਣਾਉਣ ਦਾ ਐਲਾਨ ਕਰੇਗਾ। [caption id="attachment_523764" align="aligncenter" width="300"] ਕੈਪਟਨ ਨੇ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ[/caption] ਅਮਰੀਕੀ ਫ਼ੌਜ ਵੱਲੋਂ ਕਾਬੁਲ ਹਵਾਈ ਅੱਡੇ 'ਤੇ ਹਵਾਈ ਫਾਇਰਿੰਗ ਵੀ ਕੀਤੀ ਗਈ ਹੈ। ਇੱਥੇ ਇਕੱਠੀ ਹੋਈ ਭੀੜ ਨੂੰ ਕਾਬੂ ਕਰਨ ਲਈ ਅਮਰੀਕੀ ਫ਼ੌਜ ਨੇ ਅਜਿਹਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਕਾਬੁਲ ਏਅਰਪੋਰਟ 'ਤੇ 6 ਹਜ਼ਾਰ ਤੋਂ ਜ਼ਿਆਦਾ ਅਮਰੀਕੀ ਸੈਨਿਕ ਮੌਜੂਦ ਹਨ, ਜਿਨ੍ਹਾਂ ਦਾ ਮਕਸਦ ਅਮਰੀਕੀ ਲੋਕਾਂ ਨੂੰ ਬਾਹਰ ਕੱਢਣਾ ਹੈ। ਭਾਰਤ ਵੀ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਤੋਂ ਕੱਢਣ ਵਿੱਚ ਰੁੱਝਿਆ ਹੋਇਆ ਹੈ। -PTCNews


Top News view more...

Latest News view more...